- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਅਮਲੋਹ ’ਚ ਯੂਥ ਅਕਾਲੀ ਦਲ ਦੀ ਮੁਹਿੰਮ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇਗਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵੱਲੋਂ ਹਲਕਾ ਅਮਲੋਹ ਵਿੱਚ ਪਾਰਟੀ ਦੀ ਮਜ਼ਬੂਤੀ, ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵੱਡੀ ਜਿੱਤ ਦਿਵਾਉਣ ਅਤੇ ਹਲਕੇ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਵਿੱਢੀ ਮੁਹਿੰਮ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੂਬਾ ਜਥੇਬੰਧਕ ਸਕੱਤਰ ਭਗਵੰਤ ਸਿੰਘ ਗੱਗੀ ਸਰਪੰਚ ਅਤੇ ਐੱਸਓਆਈ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਕੀਰਤ ਸਿੰਘ ਪਨਾਗ ਨੇ ਸਾਂਝੇ ਬਿਆਨ ਰਾਹੀਂ ਕੀਤਾ। ਆਗੂਆਂ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਦਾ ਫੈਲਾਅ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਲੋਕਾਂ ਨੂੰ ਬੇਨਕਾਬ ਕਰਨ ਲਈ ਲੋਕ ਲਹਿਰ ਖੜ੍ਹੀ ਕਰਨਾ ਸਮੇਂ ਦੀ ਮੁੱਖ ਲੋੜ ਹੈ। ਯੂਥ ਵਿੰਗ ਦਾ ਹਰ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਹਲਕਾ ਅਮਲੋਹ ਵਿਕਾਸ ਪੱਖੋਂ ਬੁਰੀ ਤਰ੍ਹਾਂ ਪਛੜ ਗਿਆ ਹੈ। ਹਲਕੇ ਨੂੰ ਮੁੜ ਖੁਸ਼ਹਾਲੀ ਅਤੇ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਦੀ ਲੋੜ ਹੈ। ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਲੋਕਾਂ ਨੂੰ ਲਾਮਬੰਦ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ, ਤਾਂ ਜੋ ਵਿਕਾਸ ਦੇ ਨਵੇਂ ਰਾਹ ਖੁੱਲ੍ਹ ਸਕਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਸਓਆਈ ਸਹਿਜ ਸਿੰਘ ਧਾਲੀਵਾਲ, ਯੂਥ ਆਗੂ ਅਰਸ਼ਪ੍ਰੀਤ ਸਿੰਘ, ਅਮਨਦੀਪ ਸਿੰਘ ਸ਼ੇਰਪੁਰ, ਪੀਏ ਧਰਮਪਾਲ ਭੜੀ, ਗੁਰਪ੍ਰੀਤ ਸਿੰਘ ਗੋਲੂ, ਚਰਨ ਔਜਲਾ, ਕਿਰਨਦੀਪ ਸਿੰਘ ਘੁਟੀਡ, ਗੁਰਵਿੰਦਰ ਸਿੰਘ ਸਲਾਣਾ ਅਤੇ ਅੰਗਰੇਜ਼ ਸਿੰਘ ਲਾਡਪੁਰ ਮੌਜੂਦ ਸਨ।