- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਜ਼ਰੂਰੀ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਅਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਿੰਡ ਬਡਾਲੀ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਗੁਰੂ ਅਸੀਸ ਚੈਰੀਟੇਬਲ ਟਰੱਸਟ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਇਹ ਉਪਰਾਲਾ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਆਖਿਆ ਕਿ ਨਸ਼ਿਆਂ ਦੀ ਅਲਾਮਤ ਅੱਜ ਸਮਾਜ ਲਈ ਗੰਭੀਰ ਚੁਣੌਤੀ ਬਣ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਸੱਤਾ ’ਚ ਆਉਣ ਮੌਕੇ ਇੱਕ ਹਫ਼ਤੇ ਅੰਦਰ ਨਸ਼ਾ ਖ਼ਤਮ ਕਰਨ ਦੇ ਦਾਅਵੇ ਕੀਤੇ ਗਏ ਸਨ, ਪਰ ਜ਼ਮੀਨੀ ਪੱਧਰ ’ਤੇ ਅੱਜ ਵੀ ਨੌਜਵਾਨ ਨਸ਼ਿਆਂ ਦੀ ਦਲਦਲ ’ਚ ਫਸ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਬਿਹਤਰੀਨ ਸਾਧਨ ਹਨ, ਜਿਸ ਨਾਲ ਉਨ੍ਹਾਂ ਅੰਦਰ ਅਨੁਸ਼ਾਸਨ ਅਤੇ ਆਪਸੀ ਸਾਂਝ ਮਜ਼ਬੂਤ ਹੁੰਦੀ ਹੈ। ਇਸ ਮੌਕੇ ਹਲਕਾ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ, ਰਣਧੀਰ ਸਿੰਘ, ਪ੍ਰੀਤਮ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ, ਕੁਲਵੀਰ ਸਿੰਘ ਮੁੱਧਲੀ, ਮਨਦੀਪ ਸਿੰਘ, ਜਸਨਜੋਤ ਸਿੰਘ, ਹਰਿੰਦਰ ਸਿੰਘ, ਪਿਊਸ ਬਡਾਲੀ, ਸਤਨਾਮ ਸਿੰਘ, ਗੁਰਦੀਪ ਸਿੰਘ, ਮੇਹਰ ਸਿੰਘ, ਅਕਾਸ਼ਦੀਪ ਸਿੰਘ, ਬਿਕਰਮ ਸਿੰਘ, ਹਰਕੰਮਲ ਸਿੰਘ, ਯੁਵਰਾਜ ਸਿੰਘ, ਗੁਰਜੋਤ ਸਿੰਘ, ਮਨਜੋਤ ਸਿੰਘ, ਹਰਜੋਤ ਸਿੰਘ, ਜਸਮੀਤ ਸਿੰਘ, ਬੂਟਾ ਸਿੰਘ, ਗੋਪਾਲ ਸਿੰਘ, ਗੁਰਫਤਿਹ ਸਿੰਘ ਅਤੇ ਰੋਹਣ ਚੇਤਲੀ ਸਮੇਤ ਵੱਡੀ ਗਿਣਤੀ ਨੌਜਵਾਨ ਹਾਜ਼ਰ ਸਨ।