- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
'ਆਪ' ਛੱਡ ਕੇ ਦਰਜਨਾਂ ਨੌਜਵਾਨ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਲ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪਿੰਡ ਸਲੇਮਪੁਰ ਵਿਖੇ ਦਰਜਨਾਂ ਨੌਜਵਾਨ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਹਰਦੀਪ ਸਿੰਘ, ਲਵਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਸੁੱਖਮਨ ਸਿੰਘ, ਜੱਗਾ ਸਿੰਘ, ਰਾਧੇ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਕਮਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਧੰਨਾ, ਗੁਰਵਿੰਦਰ ਗੁਰੀ, ਮਲਕੀਤ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ ਅਤੇ ਸਮੀਰ ਖਾਨ ਦਾ ਸਵਾਗਤ ਕਰਦਿਆਂ ਪਾਰਟੀ ਅੰਦਰ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਸੂਬੇ ਵਿੱਚ ਲੁੱਟ-ਖੋਹ, ਚੋਰੀਆਂ ਅਤੇ ਨਸ਼ਿਆਂ ਦੇ ਪ੍ਰਸਾਰ ਕਾਰਨ ਲੋਕ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਜਦਕਿ ਸਰਕਾਰ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਵੱਡੇ ਵਾਅਦੇ ਕਰਨ ਵਾਲੀ ਆਪ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਅੰਤਰ ਹੈ। ਨੌਜਵਾਨ ਸੂਬੇ ਦੀ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਨੂੰ ਰੁਜ਼ਗਾਰ ਅਤੇ ਬਿਹਤਰ ਭਵਿੱਖ ਦੀ ਲੋੜ ਹੈ।