50 ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ
ਪੱਤਰ ਪ੍ਰੇਰਕ ਪੰਜਾਬੀ ਜਾਗਰਣ,
Publish Date: Sat, 22 Nov 2025 04:24 PM (IST)
Updated Date: Sat, 22 Nov 2025 04:28 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਫਾਜ਼ਿਲਕਾ ਥਾਣਾ ਸਦਰ ਪੁਲਿਸ ਨੇ 50 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਚਸੀ ਅਮਨਦੀਪ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜਦੋਂ ਪਿੰਡ ਸਲੇਮਸ਼ਾਹ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਚਮਕੋਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਮੋਜਮ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਪਿੱਛੇ ਨੂੰ ਮੁੜਨ ਲੱਗਿਆ ਤਾਂ ਉਸਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਕੇ ਉਸਦੀ ਤਲਾਸ਼ੀ ਕੀਤੀ ਤਾਂ ਉਸ ਕੋਲੋਂ 50 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਜਿਸ ’ਤੇ ਧਾਰਾ 22/61/85 ਐਨਡੀਪੀਐਸ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।