ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ’ਤੇ ਪਰਚਾ ਦਰਜ
ਪੱਤਰ ਪ੍ਰੇਰਕ ਪੰਜਾਬੀ ਜਾਗਰਣ,
Publish Date: Sat, 22 Nov 2025 04:26 PM (IST)
Updated Date: Sat, 22 Nov 2025 04:28 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਜਲਾਲਾਬਾਦ : ਥਾਣਾ ਵੈਰੋਕੇ ਪੁਲਿਸ ਨੇ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ’ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਰੱਤਾ ਖੇੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 18-08-25 ਨੂੰ ਸਵੇਰੇ ਕਰੀਬ 8 ਵਜੇ ਉਹ ਆਪਣੇ ਬੱਚਿਆਂ ਨੂੰ ਮੰਡੀ ਲੱਖੇਵਾਲੀ ਸਕੂਲ ਛੱਡ ਕੇ ਆਪਣੇ ਘਰ ਨੂੰ ਮੁੜਨ ਲੱਗਿਆ ਤਾ ਭਗਵਾਨ ਸਿੰਘ ਪੁੱਤਰ ਮੇਹਰ ਸਿੰਘ, 2 ਜਸਕਰਨ ਸਿੰਘ ਪੁੱਤਰ ਭਗਵਾਨ ਸਿੰਘ ਅਤੇ ਗੁਰਜਿੰਦਰ ਸਿੰਘ ਉਰਫ ਮਾਣਾ ਪੁੱਤਰ ਭਗਵਾਨ ਸਿੰਘ ਵਾਸੀ ਰੱਤਾ ਖੇੜਾ ਨੇ ਹਮਮਸ਼ਵਰਾ ਹੋ ਕੇ ਉਸਦੀ ਕੁੱਟਮਾਰ ਕੀਤੀ। ਗੁਰਪ੍ਰੀਤ ਦੇ ਜ਼ਿਆਦਾ ਸੱਟਾਂ ਲੱਗਣ ਕਰ ਕੇ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫਰ ਕੀਤਾ ਗਿਆ ਸੀ। ਜਿਸ ਦੀ ਅੱਜ ਐਕਸਰੇ ਰਿਪੋਰਟ ਵਿਚ ਸੱਟ ਨੰਬਰ 1 ਗਰੀਵੀਅਸ ਆਉਣ ’ਤੇ ਤਿੰਨਾਂ ਵਿਅਕਤੀਆਂ ਤੇ ਧਾਰਾ 117(2), 115(2), 3(5) ਬੀਐਨਐਸ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।