100 ਗ੍ਰਾਮ ਹੈਰੋਇਨ ਸਮੇਤ 2 ਕਾਬੂ
100 ਗ੍ਰਾਮ ਹੈਰੋਇਨ ਸਮੇਤ 2 ਕਾਬੂ
Publish Date: Thu, 02 Apr 2026 04:13 PM (IST)
Updated Date: Fri, 03 Apr 2026 04:04 AM (IST)
ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਜਲਾਲਾਬਾਦ : ਥਾਣਾ ਸਦਰ ਜਲਾਲਾਬਾਦ ਪੁਲਿਸ ਨੇ 100 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ’ਚ ਟੀ-ਪੁਆਇੰਟ ਲੱਖੇ ਕੇ ਮੁਸਾਹਿਬ ਕੋਲ ਮੌਜੂਦ ਸੀ ਤਾਂ ਸਾਹਮਣੇ ਤੋਂ ਆ ਰਹੇ 2 ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗੇ। ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਇਹਨਾਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਦੀ ਪਛਾਣ ਸੁਰਿੰਦਰ ਸਿੰਘ ਪੁੱਤਰ ਰਾਮ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਲੱਖੇ ਕੇ ਮੁਸਾਹਿਬ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਇਹਨਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਨ੍ਹਾਂ ’ਤੇ ਧਾਰਾ 21/29/61/85 ਐੱਨ.ਡੀ.ਪੀ.ਐੱਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।