ਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ
ਪੁਲਿਸ ਥਾਣਾ ਸਦਰ ਨੇ ਰਿਮਾਂਡ 'ਤੇ 2 ਮੁਲਜ਼ਮਾਂ ਕੋਲੋਂ 2 ਚੋਰੀ ਦੇ ਮੋਟਰਸਾਈਕਲ ਤੇ 3 ਲੁੱਟੇ ਹੋਏ ਮੋਬਾਈਲ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਹਰਬੰਸ ਲਾਲ ਨੇ ਦੱਸਿਆ ਕਿ ਪ੍ਰਭਾਤ ਸਿੰਘ ਵਾਲਾ, ਸੰਤੋਖ ਸਿੰਘ ਵਾਲਾ, ਹਜ਼ਾਰਾ ਰਾਮ ਸਿੰਘ ਵਾਲਾ ਆਪਣੇ ਸਾਥੀ ਕਰਮਚਾਰੀਆਂ ਸਮੇਤ ਸਰਕਾਰੀ ਗੱਡੀ 'ਤੇ ਗਸ਼ਤ ਕਰਨ ਲਈ ਜਾ ਰਹੇ ਸਨ। ਜਦੋਂ ਗਸ਼ਤ ਕਰ ਰਹੀ ਪੁਲਿਸ ਪਾਰਟੀ ਪਿੰਡ ਪ੍ਰਭਾਤ ਸਿੰਘ ਵਾਲਾ ਤੋਂ ਥੋੜ੍ਹਾ ਅੱਗੇ ਪੁੱਜੀ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਸਾਜਨ ਸਿੰਘ ਪੁੱਤਰ ਪਰਮਜੀਤ ਸਿੰਘ, ਗੁਰਪ੍ਰਰੀਤ ਸਿੰਘ ਉਰਫ਼ ਗੌਰੀ ਪੁੱਤਰ ਗੁਰਮੀਤ ਸਿੰਘ ਵਾਸੀ ਚੱਕ ਮੁਹੰਮਦੇਵਾਲਾ, ਸੋਨਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਨੌ ਬਹਿਰਾਮ ਸ਼ੇਰ ਸਿੰਘ ਵਾਲਾ, ਅਨਮੋਲ ਸਿੰਘ ਉਰਫ ਮੌਲੀ ਪੁੱਤਰ ਦਰਸ਼ਨ ਸਿੰਘ ਵਾਸੀ ਕਾਮਰੇਵਾਲਾ, ਕਰਨ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਹਜ਼ਾਰਾ ਰਾਮ ਸਿੰਘ ਵਾਲਾ, ਗੁਰਪ੍ਰਰੀਤ ਸਿੰਘ ਉਰਫ ਗੋਪੀ ਪੁੱਤਰ ਬਿਸ਼ੰਬਰ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਉਤਾੜ ਵਿੱਚ ਨਜਾਇਜ਼ ਅਸਲੇ ਦੀ ਨੋਕ 'ਤੇ ਚੋਰੀਆਂ ਅਤੇ ਲੁੱਟਾਂ-ਖੋਹਾਂ ਕਰਨ ਦੇ ਆਦਿ ਸਨ। ਪੁਲਿਸ ਨੇ ਛਾਪਾ ਮਾਰ ਕੇ ਸਾਜਨ ਸਿੰਘ ਪੁੱਤਰ ਪਰਮਜੀਤ ਸਿੰਘ, ਅਨਮੋਲ ਸਿੰਘ ਉਰਫ਼ ਮੌਲੀ ਪੁੱਤਰ ਦਰਸ਼ਨ ਸਿੰਘ ਵਾਸੀ ਕਾਮਰੇਵਾਲਾ ਪਾਸੋਂ ਇੱਕ ਪਿਸਤੌਲ 315 ਬੋਰ ਦੇਸੀ ਅਤੇ ਕਾਰਤੂਸ 315 ਬੋਰ ਜ਼ਿੰਦਾ, ਇੱਕ ਮੋਬਾਈਲ ਫ਼ੋਨ ਵੀਵੋ, ਇੱਕ ਮੋਬਾਈਲ ਫ਼ੋਨ ਓਪੋ ਅਤੇ ਇੱਕ ਮੋਟਰਸਾਈਕਲ ਸਪਲੈਂਡਰ ਪਲੱਸ ਬਰਾਮਦ ਕੀਤਾ। ਪੁਲੀਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਦੀ ਧਾਰਾ 379, 392, 25/27/54/59 ਤਹਿਤ ਕੇਸ ਦਰਜ ਕਰ ਲਿਆ ਸੀ ਪਰ ਹੁਣ ਦੋਵਾਂ ਮੁਲਜ਼ਮਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਨਾਂ੍ਹ ਨੂੰ ਮੁੜ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਉਕਤ ਦੋਸ਼ੀਆਂ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨਾਂ੍ਹ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।