ਸਟਾਫ ਰਿਪੋਰਟਰ, ਫਾਜ਼ਿਲਕਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਸੁਧਾਰਾਂ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾ. ਸੁਖਵੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ, ਉੱਪ ਜ਼ਿਲ੍ਹਾ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅੰਜੂ ਸੇਠੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਮਨਜ਼ੂਰ ਕੀਤੇ 152 ਸਕੂਲਾਂ ਵਿੱਚ 221 ਨਵੇਂ ਕਲਾਸ ਰੂਮਾਂ ਦਾ ਨਿਰਮਾਣ ਕੀਤਾ ਜਾ ਰਿਹਾ।

ਇਸ ਨਿਰਮਾਣ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਡੀਐੱਸਐੱਮ ਪ੍ਰਦੀਪ ਕੰਬੋਜ ਤੇ ਏਸੀਐੱਸਐੱਸ ਦਲਜੀਤ ਸਿੰਘ ਚੀਮਾਂ ਵੱਲੋਂ ਤਹਿਸੀਲ ਜਲਾਲਾਬਾਦ ਦੇ ਸਕੂਲ ਮੁੱਖੀ ਨਾਲ ਮੀਟਿੰਗ ਕਰਕੇ ਇਸ ਨਿਰਮਾਣ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਿਹਾ। ਉਹਨਾਂ ਨੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਕਲਾਸ ਰੂਮਾਂ ਦਾ ਨਿਰਮਾਣ ਕੀਤਾ ਜਾਵੇ ਅਤੇ ਇਸ ਕੰਮ ਨੂੰ ਸਮਾਂਬੱਧ ਢੰਗ ਪੂਰਾ ਕੀਤਾ ਜਾਵੇ। ਉਹਨਾਂ ਕਿਹਾ ਕਿ ਸਿੱਖਿਆ ਪੰਜਾਬ ਸਰਕਾਰ ਦੇ ਅਜੰਡੇ ਦਾ ਪ੍ਰਮੁੱਖ ਹਿੱਸਾ ਹੈ ਸੂਬੇ ਦੇ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਸਰਕਾਰ ਅਤੇ ਸਿੱਖਿਆ ਵਿਭਾਗ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਇਸ ਪ੍ਰਰਾਜੈਕਟ ਤੇ ਬੜੇ ਸੁਚਾਰੂ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ।ਇਸ ਮੌਕੇ ਤੇ ਬੀਐੱਨਓ ਮਨਦੀਪ ਥਿੰਦ, ਬੀਪੀਈਓ ਨਰਿੰਦਰ ਸਿੰਘ, ਬੀਪੀਈਓ ਜਸਪਾਲ ਸਿੰਘ, ਬੀਪੀਈਓ ਸ਼ੁਸ਼ੀਲ ਕੁਮਾਰੀ ਅਤੇ ਸਬੰਧਿਤ ਸਕੂਲਾਂ ਦੇ ਸਕੂਲ ਮੁੱਖੀ ਮੌਜੂਦ ਸਨ।