ਐਨਸੀਸੀ ਕੈਡਿਟਾਂ ਨੂੰ ਰਾਸ਼ਟਰੀ ਏਕਤਾ ਤੇ ਅਖੰਡਤਾ ਕਾਇਮ ਰੱਖਣ ਦਾ ਦਿੱਤਾ ਸੰਦੇਸ਼ ਗੌਡਵਿਨ ਪਬਲਿਕ ਸਕੂਲ ਘੱਲੂ ਵਿੱਚ 25 ਪੰਜਾਬ ਬਟਾਲੀਅਨ ਐਨਸੀਸੀ ਨੇ ਮਨਾਇਆ ਰਾਸ਼ਟਰੀ ਏਕਤਾ ਦਿਵ
Publish Date: Thu, 29 Oct 2026 04:28 PM (IST)
Updated Date: Fri, 30 Oct 2026 04:01 AM (IST)
ਗੌਡਵਿਨ ਪਬਲਿਕ ਸਕੂਲ ਘੱਲੂ ਵਿੱਚ 25 ਪੰਜਾਬ ਬਟਾਲੀਅਨ ਐਨਸੀਸੀ ਨੇ ਮਨਾਇਆ ਰਾਸ਼ਟਰੀ ਏਕਤਾ ਦਿਵਸ, ਵਿਦਿਆਰਥੀਆਂ ਨੂੰ ਚੰਗੇ ਸੰਸਕਾਰਾਂ ਵਾਲੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਸਾਡਾ ਉਦੇਸ਼ : ਮੈਡਮ ਬਰਾੜ ਕਪਿਲ ਜਸੂਜਾ, ਪੰਜਾਬੀ ਜਾਗਰਣ, ਫ਼ਾਜ਼ਿਲਕਾ : ਫ਼ਾਜ਼ਿਲਕਾ ਦੇ ਪਿੰਡ ਘੱਲੂ ਸਥਿਤ ਗੌਡਵਿਨ ਪਬਲਿਕ ਸਕੂਲ ਵਿੱਚ 25 ਪੰਜਾਬ ਬਟਾਲੀਅਨ ਐਨਸੀਸੀ ਅਬੋਹਰ ਵੱਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸੂਬੇਦਾਰ ਰਣਧੀਰ ਸਿੰਘ ਅਤੇ ਹੌਲਦਾਰ ਰਾਕੇਸ਼ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਸ਼ਟਰੀ ਏਕਤਾ, ਦੇਸ਼ ਦੀ ਅਖੰਡਤਾ ਅਤੇ ਦੇਸ਼ ਪ੍ਰਤੀ ਨਾਗਰਿਕਾਂ ਦੇ ਫ਼ਰਜ਼ਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨਸੀਸੀ ਸਕੂਲ ਵਿੰਗ ਦੇ ਇੰਚਾਰਜ ਡੀਪੀ ਮੋਹਿਤ ਕੁਮਾਰ ਨੇ ਦੱਸਿਆ ਕਿ ਸਕੂਲ ਵਿੱਚ ਰਾਸ਼ਟਰੀ ਏਕਤਾ ਦਿਵਸ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ, ਅਖੰਡਤਾ ਅਤੇ ਦੇਸ਼ ਭਗਤੀ ਪ੍ਰਤੀ ਜਾਗਰੂਕ ਕਰਨਾ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਬਣਾਈ ਰੱਖਣ ਦੇ ਨਾਲ-ਨਾਲ ਰਾਸ਼ਟਰ ਹਿੱਤ ਨੂੰ ਸਭ ਤੋਂ ਉੱਪਰ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੂਬੇਦਾਰ ਰਣਧੀਰ ਸਿੰਘ ਨੇ ਕਿਹਾ ਕਿ ਭਾਰਤ ਦੀ ਵਿਭਿੰਨਤਾ ਹੀ ਇਸ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਹੈ। ਵੱਖ-ਵੱਖ ਭਾਸ਼ਾਵਾਂ, ਧਰਮਾਂ ਅਤੇ ਸੱਭਿਆਚਾਰਾਂ ਨਾਲ ਸਬੰਧਤ ਹੋਣ ਦੇ ਬਾਵਜੂਦ ਸਾਰੇ ਨਾਗਰਿਕ ਇੱਕ ਰਾਸ਼ਟਰ ਦਾ ਹਿੱਸਾ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਸੀ ਸਦਭਾਵਨਾ, ਅਨੁਸ਼ਾਸਨ ਅਤੇ ਦੇਸ਼ ਭਗਤੀ ਦੀ ਭਾਵਨਾ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਹੌਲਦਾਰ ਰਾਕੇਸ਼ ਸਿੰਘ ਨੇ ਕਿਹਾ ਕਿ ਰਾਸ਼ਟਰੀ ਏਕਤਾ ਦਿਵਸ ਸਾਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰੇ ਦੀ ਮਹੱਤਤਾ ਯਾਦ ਕਰਵਾਉਂਦਾ ਹੈ। ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਅਨੁਸ਼ਾਸਨ, ਜ਼ਿੰਮੇਵਾਰੀ ਅਤੇ ਸਹਿਯੋਗ ਦੀ ਭਾਵਨਾ ਅਪਣਾਉਣੀ ਚਾਹੀਦੀ ਹੈ, ਤਾਂ ਜੋ ਉਹ ਭਵਿੱਖ ਵਿੱਚ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣ ਸਕਣ। ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ ਦੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਰਾਸ਼ਟਰੀ ਏਕਤਾ ਦਿਵਸ ਸਾਨੂੰ ਜਾਤੀ, ਧਰਮ ਅਤੇ ਖੇਤਰਵਾਦ ਤੋਂ ਉੱਪਰ ਉੱਠ ਕੇ ਇਕਜੁੱਟ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਵਿਦਿਆਰਥੀਆਂ ਨੂੰ ਬਚਪਨ ਤੋਂ ਹੀ ਆਪਸੀ ਸਤਿਕਾਰ, ਸਹਿਯੋਗ ਅਤੇ ਭਾਈਚਾਰੇ ਦੇ ਸੰਸਕਾਰ ਅਪਣਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਚੰਗੇ ਸੰਸਕਾਰਾਂ ਨਾਲ ਯੁਕਤ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਬਣਾਉਣ ਵਿੱਚ ਆਪਣੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।