ਪਿਸਤੌਲ, ਮੈਗਜ਼ੀਨ ਤੇ 6 ਰੌਂਦ ਸਮੇਤ 3 ਕਾਬੂ
ਇੱਕ ਪਿਸਤੌਲ, ਮੈਗਜ਼ੀਨ ਅਤੇ ਅਤੇ 6 ਜਿੰਦਾ ਰੌਂਦ ਸਮੇਤ 3 ਕਾਬੂ
Publish Date: Wed, 22 Apr 2026 04:50 PM (IST)
Updated Date: Wed, 22 Apr 2026 04:55 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਜਲਾਲਾਬਾਦ : ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇੱਕ ਪਿਸਤੌਲ, ਮੈਗਜ਼ੀਨ ਅਤੇ 6 ਜਿੰਦਾ ਰੌਂਦਾਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਧੇ ਸ਼ਿਆਮ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਢਾਣੀ ਮਾਘ ਸਿੰਘ ਤੋਂ ਚੱਕ ਵਜੀਦਾ ਨੂੰ ਜਾਂਦੀ ਸੜਕ ਤੇ ਨਾਕਾਬੰਦੀ ਕਰਕੇ ਮੌਜੂਦ ਸਨ ਤਾਂ ਸਾਹਮਣੇ ਤੋਂ 3 ਨੌਜਵਾਨ ਆਉਂਦੇ ਦਿਖਾਈ ਦਿੱਤੇ। ਸ਼ੱਕ ਦੇ ਅਧਾਰ ਤੇ ਉਨ੍ਹਾਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਸਮੇਤ ਮੈਗਜ਼ੀਨ ਅਤੇ 6 ਜਿੰਦਾ ਰੌਂਦ ਬਰਾਮਦ ਹੋਏ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਕ੍ਰਾਂਤੀ ਪੁੱਤਰ ਸੁਨੀਲ ਸਿੰਘ ਵਾਸੀ ਚੱਕ ਵਜੀਦਾ, ਗਗਨਦੀਪ ਸਿੰਘ ਉਰਫ ਗੱਗੀ ਪੁੱਤਰ ਸੁਰਜੀਤ ਸਿੰਘ ਵਾਸੀ ਸ਼ੇਰ ਸਿੰਘ ਵਾਲਾ (ਗੁਰੂਹਰਸਹਾਏ) ਅਤੇ ਮਨਪ੍ਰੀਤ ਕੁਮਾਰ ਉਰਫ ਰਾਹੁਲ ਪੁੱਤਰ ਸਵਰਨ ਸਿੰਘ ਵਾਸੀ ਚੱਕ ਸੁੱਕੜ ਵਜੋਂ ਹੋਈ ਹੈ। ਜਿਨ੍ਹਾਂ ਤੇ ਧਾਰਾ 25/54/59 ਆਰਮਜ਼ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।