31ਵਾਂ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ 31ਵਾਂ ਮਹਾਨ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ
Publish Date: Tue, 06 Oct 2026 04:50 PM (IST)
Updated Date: Tue, 06 Oct 2026 04:53 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਜਲਾਲਾਬਾਦ : ਦਸਮੇਸ਼ ਸੇਵਾ ਸੁਸਾਇਟੀ ਗੁਰਦੁਆਰਾ ਕਲਗੀਧਰ ਸਾਹਿਬ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਸਮਰਪਿਤ 31ਵਾਂ ਸਾਲਾਨਾ ਮਹਾਨ ਗੁਰਮਤਿ ਸਮਾਗਮ 1 ਤੋਂ 4 ਅਕਤੂਬਰ ਤੱਕ ਮਲਟੀਪਰਪਜ਼ ਖੇਡ ਮੈਦਾਨ ਦੇ ਨੇੜੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਚਾਰ ਰੋਜ਼ਾ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰ ਕੇ ਗੁਰਬਾਣੀ, ਗੁਰਮਤਿ ਅਤੇ ਸਿੱਖ ਇਤਿਹਾਸ ਨਾਲ ਜੁੜਨ ਦਾ ਲਾਹਾ ਲਿਆ। ਸਮਾਗਮ ਦੌਰਾਨ ਬੀਬੀ ਦਲੇਰ ਕੌਰ ਖਾਲਸਾ, ਭਾਈ ਸੂਬਾ ਸਿੰਘ ਸਿਤਾਰਾ, ਭਾਈ ਬਲਵਿੰਦਰ ਸਿੰਘ ਕਥਾਵਾਚਕ ਦੇਹਰਾਦੂਨ ਵਾਲੇ, ਡਾ. ਸਤਨਾਮ ਸਿੰਘ ਸਲੂਪੁਰੀ, ਭਾਈ ਇੰਦਰਜੀਤ ਸਿੰਘ, ਭਾਈ ਹਰਜੋਤ ਸਿੰਘ, ਭਾਈ ਬਾਸ ਸਿੰਘ ਨਿਮਾਣਾ, ਭਾਈ ਗੁਰਪ੍ਰਤਾਪ ਸਿੰਘ ਜਾਚਕ, ਭਾਈ ਸੁਖਦੀਪ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਅਮਨਦੀਪ ਸਿੰਘ, ਭਾਈ ਹਰਪਾਲ ਸਿੰਘ, ਭਾਈ ਨਿਰਮਲ ਸਿੰਘ ਅਤੇ ਭਾਈ ਸੂਬਾ ਸਿੰਘ ਹਜ਼ੂਰੀ ਰਾਗੀ ਸਾਹਿਬ ਵੱਲੋਂ ਗੁਰੂ ਚਰਨਾਂ ਵਿੱਚ ਹਾਜ਼ਰੀ ਭਰਦਿਆਂ ਸੰਗਤ ਨੂੰ ਗੁਰਬਾਣੀ ਅਤੇ ਗੁਰਮਤਿ ਨਾਲ ਜੋੜਿਆ ਗਿਆ। ਸਮਾਗਮ ਦੌਰਾਨ ਲੋਕ ਭਲਾਈ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਅੱਖਾਂ ਦੇ ਮਾਹਿਰ ਡਾਕਟਰਾਂ ਸਮੇਤ ਵੱਖ-ਵੱਖ ਮੈਡੀਕਲ ਮਾਹਿਰਾਂ ਵੱਲੋਂ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਅੱਖਾਂ ਦੀ ਜਾਂਚ ਕੈਂਪ ਵਿੱਚ ਡਾ. ਪਲਕ ਵੱਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਡਾ. ਰਾਜ ਮਹਿਰੋਕ, ਡਾ. ਆਕਾਸ਼ ਲੂਨਾ, ਡਾ. ਸੁਰੇਸ਼ ਕੁਮਾਰ, ਡਾ. ਰੋਹਿਤ ਕੁਮਾਰ, ਡਾ. ਰਾਜਿੰਦਰ ਸਿੰਘ, ਡਾ. ਰਣਜੀਤ ਸਿੰਘ ਅਤੇ ਡਾ. ਗੁਰਮੀਤ ਸਿੰਘ ਸਮੇਤ ਸਿਹਤ ਸੇਵਾਵਾਂ ਨਾਲ ਜੁੜੀਆਂ ਹੋਰ ਸ਼ਖ਼ਸੀਅਤਾਂ ਨੇ ਵੀ ਆਪਣੀਆਂ ਸੇਵਾਵਾਂ ਨਿਭਾਈਆਂ। ਸਮਾਗਮ ਨੂੰ ਸਫਲ ਬਣਾਉਣ ਵਿੱਚ ਮੁੱਖ ਸੇਵਾਦਾਰ ਸੁਖਚੈਨ ਸਿੰਘ ਰਿੰਕੂ ਖਾਲਸਾ, ਪ੍ਰਧਾਨ ਡਾ. ਗੌਰਵ ਕੁਮਾਰ, ਮਹੋਣ ਸਿੰਘ, ਹਰਚਰਨ ਸਿੰਘ ਮੱਕੜ, ਡਾ. ਸਤਨਾਮ ਸਿੰਘ ਥਿੰਦ, ਭੁਪਿੰਦਰ ਸਿੰਘ, ਬਖਸ਼ੀਸ਼ ਸਿੰਘ, ਜਨਕ ਰਾਜ, ਬਲਵਿੰਦਰ ਸਿੰਘ ਪਟਵਾਰੀ, ਦੀਪੂ ਪ੍ਰਧਾਨ, ਅਰਸ਼, ਸੁਖਦੀਪ ਸਿੰਘ, ਅਮਨਦੀਪ ਸਿੰਘ ਅਤੇ ਮਨਮੋਹਨ ਸਿੰਘ ਜੋਗਾ ਸਮੇਤ ਸੁਸਾਇਟੀ ਦੇ ਸਮੂਹ ਮੈਂਬਰਾਂ ਅਤੇ ਸੇਵਾਦਾਰਾਂ ਨੇ ਅਹਿਮ ਭੂਮਿਕਾ ਨਿਭਾਈ।