- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਦੀਪ ਜਾਖੜ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਦਾਅ 'ਤੇ ਲਗਾਇਆ ਜਾ ਰਿਹਾ ਹੈ ਅਤੇ ਸਰਕਾਰ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਭਰਤੀ ਪ੍ਰੀਖਿਆ ਦੌਰਾਨ ਇੰਨੀ ਵੱਡੀ ਪੱਧਰ 'ਤੇ ਗੜਬੜੀਆਂ ਸਾਹਮਣੇ ਆਈਆਂ ਹਨ ਤਾਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ,ਫਾਜ਼ਿਲਕਾ: ਪੰਜਾਬ ਵਿੱਚ 454 ਫਾਰਮਾਸਿਸਟ (ਫਾਰਮੇਸੀ ਅਫ਼ਸਰ) ਅਸਾਮੀਆਂ ਦੀ ਭਰਤੀ ਨੂੰ ਲੈ ਕੇ ਵਿਵਾਦ ਹੋਰ ਗਹਿਰਾ ਹੋ ਗਿਆ ਹੈ। ਭਾਜਪਾ ਆਗੂ ਸੰਦੀਪ ਜਾਖੜ ਨੇ ਦਾਅਵਾ ਕੀਤਾ ਹੈ ਕਿ 19 ਜੁਲਾਈ 2026 ਨੂੰ ਹੋਈ ਭਰਤੀ ਪ੍ਰੀਖਿਆ ਦੀ ਚੋਣ ਪ੍ਰਕਿਰਿਆ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਇਸ ਲਈ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ, ਇਲੈਕਟ੍ਰਾਨਿਕ ਨਕਲ ਅਤੇ ਅਣਉਚਿਤ ਸਾਧਨਾਂ ਦੀ ਵਰਤੋਂ ਨੂੰ ਜ਼ਿੰਮੇਵਾਰ ਦੱਸਿਆ।
ਸੰਦੀਪ ਜਾਖੜ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਦਾਅ 'ਤੇ ਲਗਾਇਆ ਜਾ ਰਿਹਾ ਹੈ ਅਤੇ ਸਰਕਾਰ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਭਰਤੀ ਪ੍ਰੀਖਿਆ ਦੌਰਾਨ ਇੰਨੀ ਵੱਡੀ ਪੱਧਰ 'ਤੇ ਗੜਬੜੀਆਂ ਸਾਹਮਣੇ ਆਈਆਂ ਹਨ ਤਾਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ 19 ਜੁਲਾਈ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵੱਲੋਂ 454 ਫਾਰਮੇਸੀ ਅਫ਼ਸਰਾਂ ਦੀ ਭਰਤੀ ਲਈ ਪ੍ਰੀਖਿਆ ਕਰਵਾਈ ਗਈ ਸੀ। ਪ੍ਰੀਖਿਆ ਦੌਰਾਨ ਕਈ ਉਮੀਦਵਾਰਾਂ ਨੂੰ ਬਲੂਟੂਥ ਡਿਵਾਈਸਾਂ, ਲੁਕਵੇਂ ਈਅਰਪੀਸ ਅਤੇ ਹੋਰ ਇਲੈਕਟ੍ਰਾਨਿਕ ਸਾਧਨਾਂ ਰਾਹੀਂ ਨਕਲ ਕਰਦੇ ਹੋਏ ਕਾਬੂ ਕੀਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਅੰਤਰਰਾਜੀ ਨਕਲ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ।
Mann sab, just in case you missed this. The High Court has stayed the order for the selection of 454 pharmacists for which exams were held on 19/07/2026. Why? Because of possible examination leak & unfair means. Just wanted to refresh your memory. @divya5521 @jomalhotra… pic.twitter.com/vpuHxizfaD
— Sandeep Jakhar (ਜਾਖੜ/जाखड़) (@SandeepJakharpb) July 29, 2026
ਦੂਜੇ ਪਾਸੇ, ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਹ ਮਾਮਲਾ ਪੇਪਰ ਲੀਕ ਦਾ ਨਹੀਂ, ਸਗੋਂ ਪ੍ਰੀਖਿਆ ਸ਼ੁਰੂ ਹੋਣ ਤੋਂ ਬਾਅਦ ਕੁਝ ਉਮੀਦਵਾਰਾਂ ਵੱਲੋਂ ਇਲੈਕਟ੍ਰਾਨਿਕ ਡਿਵਾਈਸਾਂ ਰਾਹੀਂ ਨਕਲ ਕਰਨ ਦਾ ਸੀ। ਸਰਕਾਰ ਦਾ ਦਾਅਵਾ ਹੈ ਕਿ ਪੁਲਿਸ ਅਤੇ ਯੂਨੀਵਰਸਿਟੀ ਦੀ ਚੌਕਸੀ ਕਾਰਨ ਮਾਮਲਾ ਤੁਰੰਤ ਸਾਹਮਣੇ ਆ ਗਿਆ ਅਤੇ ਲੋੜੀਂਦੀ ਕਾਰਵਾਈ ਕੀਤੀ ਗਈ।