ਫ਼ਾਜ਼ਿਲਕਾ ’ਚ ਕੁੱਲ 581 ਨਾਮਜ਼ਦਗੀ ਪੱਤਰ ਪਾਏ ਗਏ ਯੋਗ
ਜ਼ਿਲ੍ਹਾ ਪ੍ਰੀਸ਼ਦ ਲਈ 88 ਤੇ ਪੰਚਾਇਤ ਸੰਮਤੀ ਲਈ 493 ਨਾਮਜ਼ਦਗੀ ਪੱਤਰ ਪਾਏ ਗਏ ਯੋਗ
Publish Date: Fri, 05 Dec 2025 09:58 PM (IST)
Updated Date: Fri, 05 Dec 2025 10:00 PM (IST)
ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜ਼ਿਲਕਾ : ਜ਼ਿਲ੍ਹਾ ਫ਼ਾਜ਼ਿਲਕਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ 14 ਦਸੰਬਰ 2025 ਨੂੰ ਹੋਣ ਵਾਲੀਆਂ ਚੌਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰੀਸ਼ਦ ਦੇ 16 ਜੋਨਾਂ ਅਤੇ 5 ਪੰਚਾਇਤ ਸੰਮਤੀਆਂ ਲਈ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜ੍ਹਤਾਲ ਕੀਤੀ ਗਈ। ਪੜਤਾਲ ਦੋਰਾਨ ਜ਼ਿਲ੍ਹਾ ਪ੍ਰੀਸ਼ਦ ਲਈ 7 ਉਮੀਦਵਾਰਾ ਤੇ ਪੰਚਾਇਤ ਸੰਮਤੀ ਲਈ 17 ਉਮੀਦਵਾਰਾ ਦੇ ਨਾਮਜ਼ਦਗੀ ਪੱਤਰ ਆਯੋਗ ਪਾਏ ਗਏ। ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਨੇ ਦੱਸਿਆ ਕਿ ਦਾਖਲ ਹੋਏ ਕਾਗਜਾਂ ਦੀ ਪੜਤਾਲ ਉਪਰੰਤ ਪੰਚਾਇਤੀ ਸੰਮਤੀਆਂ ਲਈ 493 ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ ਜ਼ਿਨ੍ਹਾਂ ਵਿਚੋਂ ਪੰਚਾਇਤ ਸੰਮਤੀ ਅਰਨੀਵਾਲਾ ਤੋਂ 72, ਪੰਚਾਇਤ ਸੰਮਤੀ ਫਾਜ਼ਿਲਕਾ ਤੋਂ 104, ਪੰਚਾਇਤ ਸੰਮਤੀ ਜਲਾਲਾਬਾਦ ਤੋਂ 134, ਪੰਚਾਇਤ ਸੰਮਤੀ ਬਲੂਆਣਾ ਐਟ ਅਬੋਹਰ ਤੋਂ 116 ਤੇ ਪੰਚਾਇਤ ਸੰਮਤੀ ਖੂਈਆਂ ਸਰਵਰ ਐਟ ਅਬੋਹਰ ਤੋਂ 67 ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ 6 ਦਸੰਬਰ 2025 ਸ਼ਨੀਵਾਰ ਨੂੰ ਦੁਪਹਿਰ 3.00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਵੋਟਾਂ 14 ਦਸੰਬਰ 2025 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ 17 ਦਸੰਬਰ 2025 ਬੁੱਧਵਾਰ ਨੂੰ ਹੋਵੇਗੀ।