ਪੱਤਰ ਪੇ੍ਰਰਕ, ਜਲਾਲਾਬਾਦ : ਥਾਣਾ ਸਦਰ ਦੀ ਪੁਲਿਸ ਨੇ ਪੁਰਾਣੇ ਝਗੜੇ ਨੂੰ ਲੈ ਕੇ ਲੜਾਈ ਝਗੜਾ ਕਰਨ ਵਾਲੇ 7 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਲਖਮੀਰ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਫੱਤੂਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 12 ਨਵੰਬਰ ਨੂੰ ਸ਼ਾਮ 7.30 ਵਜੇ ਦੇ ਕਰੀਬ ਅਵਤਾਰ ਸਿੰਘ ਪੁੱਤਰ ਗੁਰਮੇਜ ਸਿੰਘ, ਰਣਧੀਰ ਸਿੰਘ ਪੁੱਤਰ ਮੁਖਤਿਆਰ ਸਿੰਘ, ਜਗਤਾਰ ਸਿੰਘ ਪੁੱਤਰ ਜੋਗਿੰਦਰ ਸਿੰਘ, ਬਲਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ, ਬਚਿੱਤਰ ਸਿੰਘ ਪੁੱਤਰ ਗੁਰਚਰਨ ਸਿੰਘ, ਗੁਰਚਰਨ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਅਤੇ ਗੁਰਤੇਜ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਫੱਤੂਵਾਲਾ ਨੇ ਉਸ ਨੂੰ ਸੱਟਾਂ ਮਾਰੀਆਂ। ਜਿਸ ਦੀ ਰੰਜਿਸ਼ ਦਾ ਕਾਰਨ ਇਹ ਹੈ ਕਿ ਉਸ ਦੀ ਆਪਣੇ ਭਰਾ ਗੁਰਜੰਟ ਸਿੰਘ ਨਾਲ ਪਹਿਲਾਂ ਹੀ ਲੜਾਈ ਝਗੜਾ ਚੱਲ ਰਿਹਾ ਸੀ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।