ਛੱਤ 'ਤੇ ਪਤੰਗ ਉਡਾ ਰਿਹਾ ਬੱਚਾ ਡਿੱਗਿਆ, ਜ਼ਖ਼ਮੀ
ਆਪਣੇ ਘਰ ਦੀ ਛੱਤ 'ਤੇ ਪਤੰਗ ਉਡਾ ਰਿਹਾ ਬੱਚਾ ਥਲੇ ਡਿੱਗਿਆ ,ਗੰਭੀਰ ਜ਼ਖਮੀ
Publish Date: Fri, 16 Jan 2026 06:20 PM (IST)
Updated Date: Fri, 16 Jan 2026 06:21 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਅਬੋਹਰ : ਅਬੋਹਰ ਦੇ ਰਾਜੀਵ ਨਗਰ ਵਿੱਚ ਇੱਕ ਬੱਚਾ ਪਤੰਗ ਉਡਾਉਦੀਆਂ ਉਹ ਅਚਾਨਕ ਛੱਤ ਤੋਂ ਡਿੱਗ ਪਿਆ ਅਤੇ ਗੰਭੀਰ ਸੱਟਾਂ ਲੱਗੀਆਂ। ਉਸਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਦਾ ਹਵਾਲਾ ਦਿੰਦੇ ਹੋਏ ਉਸਨੂੰ ਹਸਪਤਾਲ ਰੈਫਰ ਕਰ ਦਿੱਤਾ ਹੈ।ਜਾਣਕਾਰੀ ਮੁਤਾਬਿਕ 10 ਸਾਲਾ ਮਨੀਸ਼ ਦੇ ਚਾਚਾ ਤਾਰਾ ਚੰਦ ਨੇ ਦੱਸਿਆ ਕਿ ਮਨੀਸ਼ ਛੱਤ ਤੇ ਪਤੰਗ ਉਡਾ ਰਿਹਾ ਸੀ ਕਿ ਅਚਾਨਕ ਉਸਦਾ ਪੈਰ ਫਿਸਲ ਗਿਆ ਅਤੇ ਡਿੱਗ ਪਿਆ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸਦੀ ਚੀਕ ਸੁਣ ਕੇ, ਹੋਰ ਪਰਿਵਾਰਕ ਮੈਂਬਰ ਇਕੱਠੇ ਹੋ ਗਏ ਅਤੇ ਉਸਨੂੰ ਤੁਰੰਤ ਸਰਕਾਰੀ ਹਸਪਤਾਲ ਲੈ ਆਏ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਮਨੀਸ਼ ਦਾ ਜਬਾੜਾ ਟੁੱਟ ਗਿਆ ਹੈ। ਮੁੱਢਲਾ ਇਲਾਜ ਕਰਵਾਉਣ ਤੋਂ ਬਾਅਦ, ਉਸਨੂੰ ਬਠਿੰਡਾ ਦੇ ਏਮਜ਼ ਹਸਪਤਾਲ ਰੈਫਰ ਕਰ ਦਿੱਤਾ ਗਿਆ।