ਮੰਦਰ ਦੀ ਜੋਤ ਨਾਲ ਘਰ ’ਚ ਲੱਗੀ ਅੱਗ
ਮੰਦਰ 'ਚ ਜੰਗ ਰਹੀ ਜੋਤ ਕਾਰਨ ਘਰ 'ਚ ਲੱਗੀ ਅੱਗ
Publish Date: Fri, 23 Jan 2026 06:01 PM (IST)
Updated Date: Fri, 23 Jan 2026 06:03 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਦੀ ਮਹਾਵੀਰ ਕਾਲੋਨੀ ਚ ਸਥਿਤ ਇਕ ਘਰ ਚ ਬਣੇ ਮੰਦਰ ਚ ਜੰਗ ਰਹੀ ਜੋਤ ਕਾਰਨ ਘਰ ਅੱਗ ਦੀ ਲਪੇਟ ਚ ਆਉਣ ਨਾਲ ਅੱਗ ਲੱਗ ਗਈ। ਮੰਦਰ ਵਿੱਚ ਅਚਾਨਕ ਲੱਗੀ ਅੱਗ ਦੋ ਕਮਰਿਆਂ ਵਿੱਚ ਫੈਲ ਗਈ। ਜਿਸ ਤੋਂ ਬਾਅਦ ਦੋ ਏ.ਸੀ., ਮੰਦਰ ਅਤੇ ਕੱਪੜੇ ਸੜ ਕੇ ਸੁਆਹ ਹੋ ਗਏ। ਮੌਕੇ ਤੇ ਪਹੁੰਚੇ ਫਾਇਰ ਬ੍ਰਿਗੇਡ ਵਿਭਾਗ ਦੇ ਮੁਲਾਜ਼ਮਾਂ ਨੇ ਅੱਗ ਤੇ ਕਾਬੂ ਪਾਇਆ। ਮਕਾਨ ਮਾਲਕ ਸੰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਚ ਬਣੇ ਮੰਦਰ ਚ ਅੱਗ ਦੀ ਲਾਟ ਬਲਣ ਕਾਰਨ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਪਲਾਂ ਵਿੱਚ ਇਸ ਨੇ ਦੋ ਏਸੀ, ਮੰਦਰ ਅਤੇ ਕੱਪੜਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਉਸ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਸ ਦੀ ਨੂੰਹ ਘਰ ਵਿੱਚ ਸੀ। ਮੌਕੇ ਤੇ ਇਕੱਠੇ ਹੋਏ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਤਾਂ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਹਾਲਾਂਕਿ ਇਸ ਘਟਨਾ ਚ ਉਨ੍ਹਾਂ ਨੂੰ ਕਿੰਨਾ ਨੁਕਸਾਨ ਹੋਇਆ ਹੈ, ਇਸ ਦਾ ਅਜੇ ਤੱਕ ਅੰਦਾਜ਼ਾ ਨਹੀਂ ਲਗਾਇਆ ਜਾ ਸਕਿਆ ਹੈ। ਕਿਉਂਕਿ ਘਰ ਦੇ ਦੋ ਏ.ਸੀ., ਮੰਦਰ ਅਤੇ ਪਿਛਲੇ ਪਾਸੇ ਰੱਖੇ ਕੱਪੜੇ ਸੜ ਕੇ ਸੁਆਹ ਹੋ ਗਏ। ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮਹਾਵੀਰ ਕਲੋਨੀ ਦੇ ਇੱਕ ਘਰ ਨੂੰ ਅੱਗ ਲੱਗੀ ਹੈ। ਜਿਸ ਤੋਂ ਬਾਅਦ ਉਹ ਮੌਕੇ ਤੇ ਪਹੁੰਚੇ ਅਤੇ ਦੇਖਿਆ ਕਿ ਅੱਗ ਬਹੁਤ ਜ਼ਿਆਦਾ ਸੀ। ਪਰ ਉਨ੍ਹਾਂ ਨੇ ਸਖ਼ਤ ਮਿਹਨਤ ਨਾਲ ਅੱਗ ਤੇ ਕਾਬੂ ਪਾਇਆ ਅਤੇ ਹੁਣ ਸਥਿਤੀ ਕਾਬੂ ਹੇਠ ਹੈ।ਉਨ੍ਹਾਂ ਦੱਸਿਆ ਕਿ ਅੱਧੇ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਜਾ ਸਕਿਆ। ਹਾਲਾਂਕਿ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਮੰਦਰ ਚ ਜੋਤੀ ਜਲ ਸੀ, ਜਿੱਥੋਂ ਅੱਗ ਫੈਲੀ। ਫਿਲਹਾਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।