ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਧਾਰਮਿਕ ਸਮਾਗਮ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਹੋਇਆ
Publish Date: Mon, 05 Jan 2026 06:08 PM (IST)
Updated Date: Mon, 05 Jan 2026 06:11 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨਤਮਸਤਕ ਹੋਏ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਵਚਨਾਂ, ਉਪਦੇਸ਼ਾਂ, ਗੁਰਬਾਣੀ ਅਤੇ ਸਿਖਿਆ ਨੂੰ ਹਰ ਕਿਸੇ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਜਰੂਰਤ ਹੈ ਤੇ ਅਨੇਕਾ ਸੰਗਤਾਂ ਉਨ੍ਹਾਂ ਦੇ ਦੱਸੇ ਰਾਹਾਂ ਤੇ ਚੱਲ ਕੇ ਮਨੁੱਖਤਾ ਦੀ ਭਲਾਈ ਦਾ ਸੁਨੇਹਾ ਦੇ ਰਹੀਆਂ ਹਨ।ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਦੇ ਕਮੇਟੀ ਮੈਂਬਰ ਵਲੋਂ ਵਿਧਾਇਕ ਨਰਿੰਦਰ ਸਿੰਘ ਸਵਨਾ ਅਤੇ ਖੁਸ਼ਬੂ ਸਵਨਾ ਨੂੰ ਸਿਰੋਪਾ ਭੇਟ ਕੀਤਾ । ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਸਮਾਗਮਾਂ ਵਿਚ ਸ਼ਮੂਲੀਅਤ ਕਰਕੇ ਗੁਰੂ ਸਾਹਿਬਾਂ ਦੀ ਹਾਜਰੀ ਦਾ ਅਹਿਸਾਸ ਹੁੰਦਾ ਹੈ ਜਿਸ ਨਾਲ ਮਨ ਨੂੰ ਅਥਾਹ ਸ਼ਾਂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੇ ਅਸ਼ੀਰਵਾਦ ਸਦਕਾ ਹੀ ਉਹ ਹਲਕੇ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ ਤੇ ਲੋਕਾਂ ਦੀਆਂ ਮੁਸ਼ਕਲਾਂ ਹਲ ਕਰਨ ਵਿਚ ਆਪਣਾ ਯੋਗਦਾਨ ਪਾ ਰਹੇ ਹਨ। ਇਸ ਮੌਕੇ ਕੰਵਲਜੀਤ ਸਿੰਘ, ਦਵਿੰਦਰ ਪਾਲ ਸਿੰਘ, ਅਮਰਜੀਤ ਸਿੰਘ ਸੰਧੂ, ਬਲਬੀਰ ਸਿੰਘ, ਮਹਿੰਗਾ ਸਿੰਘ ਜੇ ਈ, ਮਾਸਟਰ ਸਰਬਜੀਤ ਸਿੰਘ, ਪਰਮਜੀਤ ਸਿੰਘ ਪਟਵਾਰੀ, ਅਮਰੀਕ ਸਿੰਘ, ਜਰਨੈਲ ਸਿੰਘ, ਪ੍ਰਭਜੀਤ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ ਰਾਣੂ, ਗੁਰਮੀਤ ਸਿੰਘ ਪੋਹਲੀ, ਦਵਿੰਦਰ ਸਿੰਘ ਅਹੂਜਾ, ਸੁਖਵਿੰਦਰ ਸਿੰਘ ਤਨੇਜਾ, ਪਰਮਜੀਤ ਸਿੰਘ ਫਾਰਮਾਸਿਸਟ, ਗੁਰਿੰਦਰ ਸਿੰਘ ਬੰਟੀ, ਗੁਰਪ੍ਰੀਤ ਸਿੰਘ ਜੱਗਾ, ਸਹਿਜਪਾਲ ਸਿੰਘ, ਗੁਰਵੰਤ ਸਿੰਘ ਬਰਾੜ ਅਭੁੱਨ, ਲਖਵਿੰਦਰ ਸਿੰਘ ਨੋਨਾ ਬਰਾੜ ਸਰਪੰਚ ਅਭੁੱਨ ਅਰਵਿੰਦਰ ਸਿੰਘ ਭੋਲਾ, ਬਰਜਿੰਦਰ ਸਿੰਘ ਬੇਦੀ, ਗੁਰਕੀਰਤ ਸਿੰਘ ਚੁੱਘ, ਅਮਰ ਸਿੰਘ ਕਾਠਪਾਲ, ਹਰਦਿਆਲ ਸਿੰਘ ਕਾਠਪਾਲ, ਪ੍ਰਿੰਸੀਪਲ ਨਰਿੰਦਰ ਸਿੰਘ, ਜੋਗਿੰਦਰ ਸਿੰਘ ਨਾਮਧਾਰੀ, ਮੋਨੂੰ ਸ਼ਾਹ, ਅਮਰੀਕ ਸਿੰਘ, ਗੁਰਜਿੰਦਰ ਸਿੰਘ, ਅਮਿੰਦਰ ਸਿੰਘ ਕਾਠਪਾਲ, ਹਰਮੰਦਰ ਸਿੰਘ ਬੱਸਾਂ ਵਾਲੇ, ਅਵਤਾਰ ਸਿੰਘ ਅਹੂਜਾ, ਘਮੰਡ ਸਿੰਘ ਅਹੂਜਾ, ਪਰਮਜੀਤ ਸਿੰਘ ਪੰਮਾ, ਸੁਖਵਿੰਦਰ ਸਿੰਘ ਪੱਪੂ ਤਨੇਜਾ, ਜਗਜੀਤ ਸਿੰਘ ਤਨੇਜਾ, ਹਰਦੀਪ ਸਿੰਘ, ਮਨਦੀਪ ਸਿੰਘ ਕੰਬੋਜ,ਅਮਨ ਦੁਰੇਜਾ ਆਦਿ ਨੇ ਪੂਰਨ ਸੇਵਾ ਨਿਭਾਈ।