- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 23 ਨਵੰਬਰ ਨੂੰ ਫਾਜ਼ਿਲਕਾ ਵਿੱਚ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
ਰਮਨ ਕੁਮਾਰ. ਪੰਜਾਬੀ ਜਾਗਰਣ, ਫਾਜ਼ਿਲਕਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵੱਲੋਂ 23 ਨਵੰਬਰ, ਦਿਨ ਸੋਮਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਰਹਿਨੁਮਾਈ ਵਿੱਚ ਸਜਾਇਆ ਜਾਣ ਵਾਲਾ ਇਹ ਨਗਰ ਕੀਰਤਨ ਦੁਪਹਿਰ 12:30 ਵਜੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਵੇਗਾ। ਨਗਰ ਕੀਰਤਨ ਗਊਸ਼ਾਲਾ ਰੋਡ, ਬੱਤੀਆਂ ਵਾਲਾ ਚੌਕ, ਦਾਣਾ ਮੰਡੀ ਰੋਡ, ਮਲੋਟ ਚੌਕ, ਬੱਸ ਸਟੈਂਡ ਰੋਡ, ਇੰਦਰਾ ਮਾਰਕੀਟ, ਹੋਟਲਾਂ ਬਾਜ਼ਾਰ, ਸਾਈਕਲ ਬਾਜ਼ਾਰ, ਸ਼ਾਸਤਰੀ ਚੌਕ, ਸਰਾਫਾ ਬਾਜ਼ਾਰ, ਚੌਕ ਘੰਟਾਘਰ, ਬਜਾਜੀ ਬਾਜ਼ਾਰ, ਪੁਰਾਣਾ ਅਬੋਹਰੀ ਅੱਡਾ ਰੋਡ, ਗਾਂਧੀ ਚੌਕ ਅਤੇ ਸ੍ਰੀ ਰਾਮ ਕੀਰਤਨ ਸਭਾ ਮੰਦਰ ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਵੇਗਾ।