ਜਲਾਲਾਬਾਦ ’ਚ ਖ਼ੂਨਦਾਨ ਕੈਂਪ ਭਲ਼ਕੇ
ਜਲਾਲਾਬਾਦ ਵਿੱਚ 5 ਅਪ੍ਰੈਲ ਨੂੰ ਲੱਗੇਗਾ ਵਿਸ਼ਾਲ ਖੂਨ ਦਾਨ ਕੈਂਪ, ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋਕਾਂ ਨੂੰ ਅਪੀਲ
Publish Date: Fri, 03 Apr 2026 04:06 PM (IST)
Updated Date: Fri, 03 Apr 2026 04:07 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਜਲਾਲਾਬਾਦ : ਜਲਾਲਾਬਾਦ ਦੀ ਗੁਰੂ ਕਾ ਲੰਗਰ ਸੇਵਾ ਸੁਸਾਇਟੀ ਵੱਲੋਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਤੇ ਯੂਨੀਅਨਾਂ ਦੇ ਸਹਿਯੋਗ ਨਾਲ 5 ਅਪ੍ਰੈਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਗੁਰਦੁਆਰਾ ਸਿੰਘ ਸਭਾ ਵਿੱਚ ਲਗਾਇਆ ਜਾਵੇਗਾ। ਕੱਪੜਾ ਯੂਨੀਅਨ ਦੇ ਪ੍ਰਤੀਨਿਧੀਆਂ ਨੇ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਖੂਨ ਦਾਨ ਕੈਂਪ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਖੂਨ ਦਾਨ ਸਭ ਤੋਂ ਵੱਡਾ ਦਾਨ ਹੈ, ਕਿਉਂਕਿ ਤੁਹਾਡੇ ਵੱਲੋਂ ਦਿੱਤਾ ਗਿਆ ਖੂਨ ਕਿਸੇ ਦੀ ਜ਼ਿੰਦਗੀ ਬਚਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੋ ਵਿਅਕਤੀ ਪਹਿਲਾਂ ਤੋਂ ਖੂਨ ਦਾਨ ਕਰਦੇ ਆ ਰਹੇ ਹਨ, ਉਹ ਇਸ ਕੈਂਪ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਨਾਲ ਹੀ ਨਵੇਂ ਦਾਤਾਵਾਂ ਨੂੰ ਵੀ ਪ੍ਰੇਰਿਤ ਕਰਨ। ਨੌਜਵਾਨ ਵਰਗ ਨੂੰ ਖਾਸ ਤੌਰ ‘ਤੇ ਅਪੀਲ ਕੀਤੀ ਗਈ ਕਿ ਉਹ ਅੱਗੇ ਆ ਕੇ ਇਸ ਮਹਾਨ ਸੇਵਾ ਵਿੱਚ ਹਿੱਸਾ ਪਾਉਣ ਅਤੇ ਸਮਾਜ ਲਈ ਆਪਣਾ ਯੋਗਦਾਨ ਦੇਣ। ਸੰਸਥਾਵਾਂ ਦੇ ਮੈਂਬਰਾਂ ਨੇ ਦੱਸਿਆ ਕਿ ਕੈਂਪ ਦੌਰਾਨ ਖੂਨ ਦਾਤਾਵਾਂ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਸੁਰੱਖਿਆ ਦੇ ਸਾਰੇ ਮਿਆਰਾਂ ਦੀ ਪਾਲਣਾ ਕੀਤੀ ਜਾਵੇਗੀ।