ਫਾਹਾ ਲੇਕੇ ਵਿਅਕਤੀ ਨੇ ਆਪਣੀ ਜੀਵਨ ਲੀਲ੍ਹਾ ਖ਼ਤਮ ਕੀਤੀ
ਫਾਹਾ ਲੇਕੇ ਵਿਅਕਤੀ ਨੇ ਆਪਣੀ ਜੀਵਨ ਲੀਲ੍ਹਾ ਖ਼ਤਮ ਕੀਤੀ
Publish Date: Sun, 08 Mar 2026 07:36 PM (IST)
Updated Date: Sun, 08 Mar 2026 07:39 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਫਾਜ਼ਿਲਕਾ ਦੀ ਬਸਤੀ ਹਜ਼ੂਰ ਸਿੰਘ ਵਿਖੇ ਇਕ ਵਿਅਕਤੀ ਨੇ ਆਪਣੀ ਜੀਵਨ ਲੀਲ੍ਹਾ ਖ਼ਤਮ ਕੀਤੀ। ਜਾਣਕਾਰੀ ਮੁਤਾਬਕ ਫਾਜ਼ਿਲਕਾ ਦੀ ਬਸਤੀ ਹਜ਼ੂਰ ਸਿੰਘ ਗਲੀ ਨੰਬਰ ਦੋ ਨਿਵਾਸੀ ਪ੍ਰਭਦਿਆਲ ਰੰਗਬੁਲਾ ਨੇ ਪੰਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਆਪਣੇ ਘਰ ਵਿੱਚ ਸੀ, ਜਿੱਥੇ ਉਸ ਨੇ ਅਣਪਛਾਤੇ ਕਾਰਨਾਂ ਕਰਕੇ ਫਾਹਾ ਲਗਾ ਲਿਆ।ਪਰਿਵਾਰਕ ਮੈਂਬਰਾਂ ਨੇ ਜਦੋਂ ਉਸ ਨੂੰ ਫਾਹੇ ਨਾਲ ਲਟਕਦਾ ਦੇਖਿਆ ਤਾਂ ਤੁਰੰਤ ਉਸ ਨੂੰ ਹੇਠਾਂ ਉਤਾਰਿਆ, ਪਰ ਤਦ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਇਸ ਘਟਨਾ ਤੋਂ ਬਾਅਦ ਮੁਹੱਲੇ ਅੰਦਰ ਸੋਗ ਦੀ ਲਹਿਰ ਦੌੜ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪਤਾ ਲਗਿਆ ਹੈ ਮ੍ਰਿਤਕ ਫਾਜ਼ਿਲਕਾ ਦੀ ਡੈਡ ਰੋਡ ਤੇ ਆਟੋ ਸਪੈਰ ਪਾਰਟਸ ਦੀ ਦੁਕਾਨ ਚਲਾਉਂਦਾ ਸੀ।