ਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਪਿੰ੍ਸੀਪਲ ਵਿਪਨ ਕਟਾਰੀਆ ਦੀ ਅਗਵਾਈ ਵਿੱਚ ਪੰਜਾਬੀ ਮਾਹ ਨੂੰ ਸਪਰਪਿਤ ਪੰਜਾਬੀ ਮੇਲਾ ਕਰਵਾਇਆ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਫੁੱਲਿਤ ਕਰਨ ਲਈ ਨਿਵੇਕਲੀ ਪਹਿਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੰਜਾਬੀ ਵਿਰਸੇ ਨਾਲ ਸੰਬੰਧਿਤ ਸੁਹਾਗ, ਘੋੜੀਆਂ, ਗੀਤ, ਜਾਗੋ,ਗਿੱਧਾ ਅਤੇ ਭੰਗੜਾ ਪੇਸ਼ ਕੀਤੇ ਗਏ। ਵਿਦਿਆਰਥੀਆਂ ਵੱਲੋਂ ਸਮਾਜਿਕ ਬੁਰਾਈਆਂ ਨੂੰ ਉਜਾਗਰ ਕਰਦੀਆਂ ਅਤੇ ਸਮਾਜ ਨੂੰ ਸੇਧ ਦਿੰਦੀਆਂ ਨਸ਼ਾ ਵਿਰੋਧੀ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਸਕਿੱਟਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੰਜਾਬੀ ਵਿਰਾਸਤੀ ਅਤੇ ਲੁਪਤ ਹੋ ਰਹੇ ਸੱਭਿਆਚਾਰਕ ਸਾਮਾਨ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਪੰਜਾਬੀ ਵਿਭਾਗ ਦੇ ਅਧਿਆਪਕਾਂ ਮੈਡਮ ਹਰਪਾਲ ਕੌਰ, ਮੈਡਮ ਸਵਿਤਾ ਰਾਣੀ, ਮੈਡਮ ਸੰਗੀਤਾ ਰਾਣੀ ਵੱਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ। ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਕੂਲ ਦੇ ਮੀਡੀਆ ਇੰਚਾਰਜ ਰਜਨੀਸ਼ ਕੁਮਾਰ, ਅਧਿਆਪਕ ਰੋਹਿਤ ਬੱਤਰਾ, ਰਮਨ, ਵਿਨੋਦ, ਮਨੀਸ਼, ਗੋਬਿੰਦ ਲਾਲ, ਮੈਡਮ ਅਮਨਦੀਪ ਕੌਰ, ਮੈਡਮ ਪਾਇਲ, ਮੈਡਮ ਕਨੁਪ੍ਰਰੀਆ, ਮੈਡਮ ਕੋਮਲ, ਮੈਡਮ ਮਨਿੰਦਰ ਕੌਰ ਅਤੇ ਸਮੂਹ ਸਟਾਫ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਦੇ ਮਾਪੇ, ਸਕੂਲ ਪ੍ਰਬੰਧਕ ਕਮੇਟੀ ਮੈਂਬਰ ਅਤੇ ਪਤਵੰਤੇ ਸੱਜਣ ਮੌਜੂਦ ਸਨ।