ਸਟਾਫ ਰਿਪੋਟਰ, ਫਾਜ਼ਿਲਕਾ

ਥਾਣਾ ਸਦਰ ਦੀ ਪੁਲਿਸ ਨੇ 180 ਲੀਟਰ ਲਾਹਣ ਅਤੇ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ। ਜਾਂਚ ਅਧਿਕਾਰੀ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਖਾਸ ਵੱਲੋਂ ਇਤਲਾਹ ਦਿੱਤੀ ਗਈ ਸੀ ਕਿ ਸੁਖਦੇਵ ਸਿੰਘ ਵਾਸੀ ਨੂਰਸ਼ਾਹ ਆਪਣੀ ਢਾਣੀ 'ਤੇ ਦੇਸੀ ਸ਼ਰਾਬ ਵੇਚਦਾ ਹੈ ਅਤੇ ਹੁਣ ਵੀ ਉਸ ਦੇ ਘਰੋਂ ਨਾਜਾਇਜ਼ ਸ਼ਰਾਬ, ਲਾਹਣ ਅਤੇ ਦੇਸੀ ਸ਼ਰਾਬ ਬਰਾਮਦ ਕੀਤੀ ਜਾ ਸਕਦੀ ਹੈ। ਜਿਸ 'ਤੇ ਪੁਲਿਸ ਨੇ ਛਾਪਾ ਮਾਰ ਕੇ ਉਸ ਨੂੰ 180 ਲੀਟਰ ਲਾਹਣ ਅਤੇ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਜਿਸ 'ਤੇ ਧਾਰਾ 61/1/14 ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।