ਸਟਾਫ ਰਿਪੋਟਰ, ਫਾਜ਼ਿਲਕਾ : ਥਾਣਾ ਸਿਟੀ ਪੁਲਿਸ ਨੇ 250 ਗ੍ਰਾਮ ਅਫੀਮ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ। ਤਫ਼ਤੀਸ਼ੀ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਸਮੇਤ ਸ਼ਾਹ ਪੈਲੇਸ ਫ਼ਾਜ਼ਲਿਕਾ ਨੇੜੇ ਪੁੱਜੇ ਤਾਂ ਐਸ.ਐਸ.ਓ.ਸੀ ਹਰਦਿਆਲ ਸਿੰਘ ਸਮੇਤ ਪੁਲਿਸ ਪਾਰਟੀ ਦੇ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਅਚਾਨਕ ਇੱਕ ਪੈਦਲ ਵਿਅਕਤੀ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ਵਿੱਚ ਫੜਿਆ ਲਿਫਾਫਾ ਸੁੱਟ ਕੇ ਭੱਜਣ ਲੱਗਾ। ਨੂੰ ਕਾਬੂ ਕਰ ਕੇ ਤਲਾਸ਼ੀ ਲੈਣ 'ਤੇ ਉਸ ਕੋਲੋਂ 250 ਗ੍ਰਾਮ ਅਫੀਮ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਤੋਂ ਸਖ਼ਤੀ ਨਾਲ ਪੁੱਛਗਿੱਛ ਕਰਨ 'ਤੇ ਉਸ ਨੇ ਆਪਣਾ ਨਾਂਅ ਪਵਨ ਕੁਮਾਰ ਉਰਫ਼ ਵਿਜੇ ਪੁੱਤਰ ਗੁਰਮੇਲ ਸਿੰਘ ਵਾਸੀ ਸਮੂਦਗੜ੍ਹ ਛੰਨਾ ਤਹਿਸੀਲ ਧੂਰੀ ਜ਼ਲਿ੍ਹਾ ਸੰਗਰੂਰ ਦੱਸਿਆ | ਜਿਸ 'ਤੇ ਧਾਰਾ 18/61/85 ਐਨਡੀਪੀਐਸ ਐਕਟ ਅਧੀਨ ਪਰਚਾ ਪਰਚਾ ਦਰਜ ਕੀਤਾ ਗਿਆ ਹੈ।