ਲਾਧੂਕਾ ਸਕੂਲ ’ਚ ਮਾਪਿਆਂ ਲਈ ਜਾਗਰੂਕਤਾ ਵਰਕਸ਼ਾਪ ਕਰਵਾਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿੱਚ ਮਾਪਿਆਂ ਲਈ ਇੱਕ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ
Publish Date: Mon, 09 Feb 2026 04:35 PM (IST)
Updated Date: Mon, 09 Feb 2026 04:38 PM (IST)

ਜ਼ਿਲ੍ਹੇ ਸਿੰਘ.ਪੰਜਾਬੀ ਜਾਗਰਣ ਮੰਡੀ ਲਾਧੂਕਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿੱਚ ਮਾਪਿਆਂ ਲਈ ਇੱਕ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਨੈਸ਼ਨਲ ਅਵਾਰਡੀ ਪ੍ਰਿੰਸੀਪਲ ਰਜਿੰਦਰ ਵਿਖੋਣਾ ਦੀ ਰਹਿਨੁਮਾਈ ਹੇਠ ਸਫਲਤਾਪੂਰਵਕ ਸੰਪੰਨ ਹੋਈ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਆਉਣ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਜਾਗਰੂਕਤਾ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਨਾਲ ਸੰਬੰਧਿਤ ਮੁੱਦਿਆਂ ‘ਤੇ ਮਾਪਿਆਂ ਨੂੰ ਜਾਗਰੂਕ ਕਰਨਾ ਸੀ। ਇਸ ਮੌਕੇ ‘ਤੇ ਖੁਸ਼ੀ ਫਾਂਊਡੇਸ਼ਨ ਦੀ ਸੰਸਥਾਪਕ, ਖੁਸ਼ਬੂ ਸਾਵਨਸੁੱਖਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਈ। ਉਨ੍ਹਾਂ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਵਿੱਚ ਮਾਪਿਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਪ੍ਰੀਖਿਆ ਸਮੇਂ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਮਜ਼ਬੂਤ ਬਣਾਉਣਾ ਲਾਜ਼ਮੀ ਹੈ। ਨਾਲ ਹੀ, ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਰਜਿੰਦਰ ਵਿਖੋਣਾ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਸਕੂਲ ਅਤੇ ਮਾਪਿਆਂ ਦਰਮਿਆਨ ਸਾਂਝ ਨੂੰ ਮਜ਼ਬੂਤ ਕਰਦੀਆਂ ਹਨ, ਜੋ ਵਿਦਿਆਰਥੀਆਂ ਦੇ ਭਵਿੱਖ ਨਿਰਮਾਣ ਵਿੱਚ ਸਹਾਇਕ ਸਾਬਤ ਹੁੰਦੀਆਂ ਹਨਵਰਕਸ਼ਾਪ ਦੇ ਅੰਤ ਵਿੱਚ ਐਸ. ਐਮ. ਸੀ. ਚੇਅਰਮੈਨ ਵੀਰੂ ਸਿੰਘ, ਮਾਪਿਆਂ ਅਤੇ ਪਿੰਡ ਵਾਸੀਆਂ ਵੱਲੋਂ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ ਗਈ।