- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਫ਼ਾਈ ਦੌਰਾਨ ਵਾਈਪਰ ਚਲਾਉਂਦੇ ਸਮੇਂ ਉਹ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ਼ ਬਿਜਲੀ ਦੀਆਂ ਤਾਰਾਂ ਦੀ ਲਪੇਟ ’ਚ ਆ ਗਏ, ਜਿਸ ਕਾਰਨ ਉਨ੍ਹਾਂ ਨੂੰ ਜ਼ੋਰਦਾਰ ਕਰੰਟ ਲੱਗਾ ਅਤੇ ਉਹ ਛੱਤ ’ਤੇ ਹੀ ਡਿੱਗ ਪਏ। ਘਟਨਾ ਤੋਂ ਬਾਅਦ ਉਨ੍ਹਾਂ ਦੀ ਪਤਨੀ ਦੇ ਰੌਲਾ ਪਾਉਣ ’ਤੇ ਬੀਐੱਸਐੱਫ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਪਹੁੰਚਾਇਆ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਾਜ਼ਿਲਕਾ : ਅਬੋਹਰ ਦੇ ਹਨੂੰਮਾਨਗੜ੍ਹ ਰੋਡ ਸਥਿਤ ਇਕ ਕਿਰਾਏ ਦੇ ਮਕਾਨ ’ਚ ਰਹਿ ਰਹੇ ਬੀਐੱਸਐੱਫ ਦੇ ਏਐੱਸਆਈ ਦੀ ਸ਼ਨਿਚਰਵਾਰ ਦੁਪਹਿਰ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਨੋਦ ਪੁੱਤਰ ਵਰਿੰਦਰ ਕੁਮਾਰ, ਵਾਸੀ ਨੰਦਗਾਂਵ, ਜ਼ਿਲ੍ਹਾ ਭਿਵਾਨੀ (ਹਰਿਆਣਾ) ਵਜੋਂ ਹੋਈ ਹੈ। ਉਹ ਆਪਣੀ ਪਤਨੀ ਤੇ ਦੋ ਧੀਆਂ ਨਾਲ ਛਾਉਣੀ ਨੇੜੇ ਕਿਰਾਏ ਦੇ ਕੁਆਰਟਰ ’ਚ ਰਹਿੰਦੇ ਸਨ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਹੋਈ ਬਾਰਿਸ਼ ਤੋਂ ਬਾਅਦ ਛੱਤ ’ਤੇ ਖੜ੍ਹਾ ਪਾਣੀ ਕੱਢਣ ਲਈ ਵਿਨੋਦ ਦੁਪਹਿਰ ਸਮੇਂ ਛੱਤ ’ਤੇ ਗਏ ਸਨ। ਸਫ਼ਾਈ ਦੌਰਾਨ ਵਾਈਪਰ ਚਲਾਉਂਦੇ ਸਮੇਂ ਉਹ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ਼ ਬਿਜਲੀ ਦੀਆਂ ਤਾਰਾਂ ਦੀ ਲਪੇਟ ’ਚ ਆ ਗਏ, ਜਿਸ ਕਾਰਨ ਉਨ੍ਹਾਂ ਨੂੰ ਜ਼ੋਰਦਾਰ ਕਰੰਟ ਲੱਗਾ ਅਤੇ ਉਹ ਛੱਤ ’ਤੇ ਹੀ ਡਿੱਗ ਪਏ। ਘਟਨਾ ਤੋਂ ਬਾਅਦ ਉਨ੍ਹਾਂ ਦੀ ਪਤਨੀ ਦੇ ਰੌਲਾ ਪਾਉਣ ’ਤੇ ਬੀਐੱਸਐੱਫ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਪਹੁੰਚਾਇਆ। ਉੱਥੋਂ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਅਬੋਹਰ ਰੈਫਰ ਕੀਤਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ-2 ਦੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।