- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕ ਦੀ ਪਛਾਣ ਤਰਨਤਾਰਨ ਨਿਵਾਸੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਅਬੋਹਰ ਦੇ ਭਗਵਾਨਪੁਰਾ ਵਿਖੇ ਆਪਣੀ ਇੱਕ ਪ੍ਰੇਮਿਕਾ ਨੂੰ ਮਿਲਣ ਲਈ ਆਇਆ ਸੀ। ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਖ਼ੂਨ ਨਾਲ ਲੱਥਪੱਥ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇੱਧਰ ਥਾਣਾ ਨੰਬਰ-1 ਦੀ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਪੱਤਰ ਪ੍ਰੇਰਕ, ਅਬੋਹਰ। ਪੁਰਾਣੀ ਫਾਜ਼ਿਲਕਾ ਰੋਡ 'ਤੇ ਸ਼ਾਰਦਾ ਟਰੱਸਟ ਹਸਪਤਾਲ ਦੇ ਨੇੜੇ ਸਵੇਰੇ ਇੱਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ, ਜਿਸ ਨੂੰ 108 ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਕੁਝ ਸਮੇਂ ਬਾਅਦ ਹੀ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਤੜਕਸਾਰ ਸ਼ਾਰਦਾ ਆਈ ਹਸਪਤਾਲ ਦੇ ਨੇੜੇ ਇੱਕ ਨੌਜਵਾਨ ਜ਼ਖ਼ਮੀ ਹਾਲਤ ਵਿੱਚ ਮਿਲਿਆ, ਜਿਸ ਦੀਆਂ ਅੱਖਾਂ ਅਤੇ ਸਿਰ 'ਤੇ ਡੂੰਘੀਆਂ ਸੱਟਾਂ ਲੱਗੀਆਂ ਹੋਈਆਂ ਸਨ ਅਤੇ ਉਹ ਖ਼ੂਨ ਨਾਲ ਲੱਥਪੱਥ ਤੇ ਬੇਸੁੱਧ ਹਾਲਤ ਵਿੱਚ ਪਿਆ ਸੀ। ਉੱਥੋਂ ਲੰਘ ਰਹੇ ਲੋਕਾਂ ਨੇ ਇਸ ਦੀ ਸੂਚਨਾ ਸਿਟੀ-1 ਦੀ ਪੁਲਿਸ ਅਤੇ 108 ਐਂਬੂਲੈਂਸ ਚਾਲਕਾਂ ਨੂੰ ਦਿੱਤੀ। ਸੂਚਨਾ ਮਿਲਣ 'ਤੇ ਥਾਣਾ ਮੁਖੀ ਪਰਮਜੀਤ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ 108 ਐਂਬੂਲੈਂਸ ਦੇ ਉੱਥੇ ਪਹੁੰਚਣ 'ਤੇ ਜ਼ਖ਼ਮੀ ਨੂੰ ਤੁਰੰਤ ਹਸਪਤਾਲ ਭੇਜਿਆ, ਜਿਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਉੱਥੇ ਹੀ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਮ੍ਰਿਤਕ ਨੌਜਵਾਨ ਦੀ ਪਛਾਣ ਤਰਨਤਾਰਨ ਦੇ ਪਿੰਡ ਖਾਲੜਾ ਨਿਵਾਸੀ ਸੁਖਵੰਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦਾ ਪਤਾ ਲੱਗਣ 'ਤੇ ਪੁਲਿਸ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਹੈ।
ਸੂਤਰ ਦੱਸਦੇ ਹਨ ਕਿ ਮ੍ਰਿਤਕ ਸੁਖਵੰਤ ਭਗਵਾਨਪੁਰਾ ’ਚ ਆਪਣੀ ਇੱਕ ਪ੍ਰੇਮਿਕਾ ਨੂੰ ਮਿਲਣ ਲਈ ਆਇਆ ਸੀ, ਜੋ ਕਿ ਕੁਝ ਸਮਾਂ ਪਹਿਲਾਂ ਤਰਨਤਾਰਨ ਦੇ ਪਿੰਡ ਖਾਲੜਾ ਵਿੱਚ ਹੀ ਰਹਿੰਦੀ ਸੀ, ਜਿੱਥੇ ਉਸ ਦੀ ਉਕਤ ਨੌਜਵਾਨ ਨਾਲ ਦੋਸਤੀ ਹੋਈ ਸੀ। ਪੁਲਿਸ ਨੇ ਇਸ ਮਾਮਲੇ ’ਚ ਦੋ ਭਰਾਵਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।
ਉੱਥੇ ਹੀ ਇਸ ਬਾਰੇ ਥਾਣਾ ਮੁਖੀ ਪਰਮਜੀਤ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਸੁਖਵੰਤ ਸਿੰਘ ਵਜੋਂ ਹੋਈ ਹੈ, ਜਿਸ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਜਲਦ ਕਾਬੂ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।