ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ ਜਾਰੀ ਕੀਤੀ ਪਹਿਲੀ ਸੂਚੀ, ਫ਼ਾਜ਼ਿਲਕਾ ਤੋਂ ਸਵਨਾ ਤੇ ਜਲਾਲਾਬਾਦ ਤੋਂ ਗੋਲਡੀ ਕੰਬੋਜ ਮੁੜ ਉਮੀਦਵਾਰ
ਜ਼ਿਲ੍ਹਾ ਫ਼ਾਜ਼ਿਲਕਾ ਦੇ ਦੋ ਵਿਧਾਨ ਸਭਾ ਹਲਕਿਆਂ ਤੋਂ ਵੀ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਫ਼ਾਜ਼ਿਲਕਾ ਹਲਕੇ ਤੋਂ ਮੌਜੂਦਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਜਲਾਲਾਬਾਦ ਹਲਕੇ ਤੋਂ ਮੌਜੂਦਾ ਵਿਧਾਇਕ ਜਗਦੀਪ ਸਿੰਘ ਗੋਲਡੀ ਕਬੋਜ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਦੋਵਾਂ ਵਿਧਾਇਕਾਂ ਨੂੰ ਮੁੜ ਟਿਕਟ ਮਿਲਣ ਨਾਲ ਜ਼ਿਲ੍ਹੇ ਦੇ ਸਿਆਸੀ ਹਲਕਿਆਂ ਵਿੱਚ ਚੋਣ ਸਰਗਰਮੀਆਂ ਤੇਜ਼ ਹੋਣ ਦੀ ਸੰਭਾਵਨਾ ਹੈ।
Publish Date: Sat, 31 Oct 2026 12:39 PM (IST)
Updated Date: Sat, 31 Oct 2026 12:42 PM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫ਼ਾਜ਼ਿਲਕਾ। ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਸ਼ਨਿਚਰਵਾਰ ਨੂੰ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੇ ਕਈ ਮੌਜੂਦਾ ਵਿਧਾਇਕਾਂ ਦੇ ਨਾਂ ਸ਼ਾਮਲ ਹਨ।
ਜ਼ਿਲ੍ਹਾ ਫ਼ਾਜ਼ਿਲਕਾ ਦੇ ਦੋ ਵਿਧਾਨ ਸਭਾ ਹਲਕਿਆਂ ਤੋਂ ਵੀ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਫ਼ਾਜ਼ਿਲਕਾ ਹਲਕੇ ਤੋਂ ਮੌਜੂਦਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਜਲਾਲਾਬਾਦ ਹਲਕੇ ਤੋਂ ਮੌਜੂਦਾ ਵਿਧਾਇਕ ਜਗਦੀਪ ਸਿੰਘ ਗੋਲਡੀ ਕਬੋਜ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਦੋਵਾਂ ਵਿਧਾਇਕਾਂ ਨੂੰ ਮੁੜ ਟਿਕਟ ਮਿਲਣ ਨਾਲ ਜ਼ਿਲ੍ਹੇ ਦੇ ਸਿਆਸੀ ਹਲਕਿਆਂ ਵਿੱਚ ਚੋਣ ਸਰਗਰਮੀਆਂ ਤੇਜ਼ ਹੋਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਬੈਠਕ ਹੋਈ ਸੀ।
ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਪਾਰਟੀ ਦੇ ਹੋਰ ਆਗੂ ਸ਼ਾਮਲ ਹੋਏ। ਬੈਠਕ ਦੌਰਾਨ ਉਮੀਦਵਾਰਾਂ ਦੇ ਨਾਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਸੀ।