- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਪਿਨ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ ਮੰਗਲਵਾਰ ਸਵੇਰੇ ਬਾਈਕ 'ਤੇ ਸਵਾਰ ਹੋ ਕੇ ਪਿੰਡ ਸੁਖਚੈਨ ਤੋਂ ਮਲੋਟ ਵੱਲ ਜਾ ਰਿਹਾ ਸੀ। ਪਿੰਡ ਤੋਂ ਕਰੀਬ ਚਾਰ ਕਿਲੋਮੀਟਰ ਅੱਗੇ ਪਹੁੰਚਣ 'ਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਉਸ ਦੀ ਬਾਈਕ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਵਿਪਿਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।

ਸੰਵਾਦ ਸਹਿਯੋਗੀ, ਅਬੋਹਰ : ਅਬੋਹਰ ਦੇ ਪਿੰਡ ਸੁਖਚੈਨ ਵਾਸੀ 28 ਸਾਲਾ ਨੌਜਵਾਨ ਦੀ ਮੰਗਲਵਾਰ ਸਵੇਰੇ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ। ਪਿੰਡ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਮਲੋਟ ਰੋਡ 'ਤੇ ਬਾਈਕ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਤੇ ਭੈਣ ਦਾ ਇਕਲੌਤਾ ਭਰਾ ਸੀ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਪਿੰਡ 'ਚ ਮਾਤਮ ਛਾ ਗਿਆ।
ਜਾਣਕਾਰੀ ਅਨੁਸਾਰ ਵਿਪਿਨ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ ਮੰਗਲਵਾਰ ਸਵੇਰੇ ਬਾਈਕ 'ਤੇ ਸਵਾਰ ਹੋ ਕੇ ਪਿੰਡ ਸੁਖਚੈਨ ਤੋਂ ਮਲੋਟ ਵੱਲ ਜਾ ਰਿਹਾ ਸੀ। ਪਿੰਡ ਤੋਂ ਕਰੀਬ ਚਾਰ ਕਿਲੋਮੀਟਰ ਅੱਗੇ ਪਹੁੰਚਣ 'ਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਉਸ ਦੀ ਬਾਈਕ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਵਿਪਿਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਵਾਹਨ ਨੂੰ ਮੌਕੇ 'ਤੇ ਛੱਡ ਕੇ ਫਰਾਰ ਹੋ ਗਿਆ।