ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਨਾਲ ਏਡੀਸੀ ਨੇ ਕੀਤੀ ਚਰਚਾ
ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਨਾਲ ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਕੀਤੀ
Publish Date: Fri, 27 Feb 2026 03:32 PM (IST)
Updated Date: Fri, 27 Feb 2026 03:34 PM (IST)

ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਡਾ.ਮਨਦੀਪ ਕੌਰ ਦੀ ਪ੍ਰਧਾਨਗੀ ਅਤੇ ਡਾ.ਕਵਿਤਾ ਸਿੰਘ ਸਿਵਲ ਸਰਜਨ ਫਾਜ਼ਿਲਕਾ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਟਾਸਕ ਫੋਰਸ ਨਾਲ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ.ਮਨਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਮਿਤੀ 28 ਫਰਵਰੀ ਤੋਂ 14 ਤੋਂ 15 ਸਾਲ ਤੱਕ ਦੀ ਉਮਰ ਦੀਆਂ ਲੜਕੀਆਂ ਨੂੰ ਐਚ.ਪੀ.ਵੀ. ਵੈਕਸੀਨ ਲਗਾਉਣ ਦੀ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਰਾਜਾਂ ਵਿੱਚ ਵੀ ਸ਼ੁਰੂ ਕੀਤੀ ਜਾਵੇਗੀ। ਡਾਕਟਰ ਮਨਦੀਪ ਕੌਰ ਨੇ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਸਮੂਹ ਵਿਭਾਗਾਂ ਨੂੰ ਸਿਹਤ ਵਿਭਾਗ ਦਾ ਸਹਿਯੋਗ ਦੇਣ ਲਈ ਕਿਹਾ ਗਿਆ। ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਇਹ ਵੈਕਸੀਨ ਆਉਣ ਵਾਲੇ ਦਿਨਾਂ ਵਿੱਚ ਸਿਹਤ ਸੰਸਥਾਵਾਂ ਵਿੱਚ ਡਾਕਟਰ ਦੀ ਦੇਖਰੇਖ ਵਿੱਚ ਲਗਾਈ ਜਾਵੇਗੀ। ਇਹ ਵਿਸ਼ੇਸ਼ ਮੁਹਿੰਮ ਲਗਾਤਾਰ ਤਿੰਨ ਮਹੀਨੇ ਚੱਲੇਗੀ। ਜਿਸ ਵਿੱਚ 14 ਸਾਲ ਤੋਂ 15 ਸਾਲ ਤੱਕ ਦੀਆਂ ਬੱਚੀਆਂ ਨੂੰ ਇਸ ਵੈਕਸੀਨ ਦਾ ਟੀਕਾਕਰਣ ਕੀਤਾ ਜਾਵੇਗਾ। ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ 14 ਸਾਲ ਦੀਆਂ ਬੱਚੀਆਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਇਹ ਟੀਕਕਰਣ ਜਰੂਰ ਕਰਵਾਉਣ। ਡਾ. ਰਿੰਕੂ ਚਾਵਲਾ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਦੱਸਿਆ ਕਿ ਇਹ ਵੈਕਸੀਨ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਹੈ ਅਤੇ ਸੁਰੱਖਿਅਤ ਹੈ ਅਤੇ ਹਰੇਕ ਓਪਰੋਕਤ ਉਮਰ ਵਰਗ ਦੀਆਂ ਬੱਚੀਆਂ ਨੂੰ ਲਗਵਾਉਣੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਸਰਵਾਈਕਲ ਕੈਂਸਰ ਭਾਰਤ ਵਿੱਚ ਔਰਤਾਂ ਵਿੱਚ ਦੂਜਾ ਪ੍ਰਮੁੱਖ ਕੈਂਸਰ ਹੈ। ਉਹਨਾਂ ਦੱਸਿਆ ਕਿ ਪਹਿਲਾਂ ਇਹ ਵੈਕਸੀਨ ਲਗਵਾਉਣ ਲਈ ਬਹੁਤ ਖਰਚ ਕਰਨਾ ਪੈਂਦਾ ਸੀ, ਪਰ ਹੁਣ ਇਹ ਵੈਕਸੀਨ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਲਗਾਈ ਜਾਵੇਗੀ।ਇਸ ਮੌਕੇ ਡਾ.ਰਿੰਕੂ ਚਾਵਲਾ ਜਿਲ੍ਹਾ ਟੀਕਾਕਰਣ ਅਫ਼ਸਰ, ਡਾ. ਏਰਿਕ ਡਿਪਟੀ ਮੈਡੀਕਲ ਅਫ਼ਸਰ, ਡਾ.ਪੰਕਜ਼ ਚੌਹਾਨ, ਡਾ.ਨਵੀਨ ਮਿੱਤਲ, ਡਾ.ਸੁਨੀਤਾ, ਰਾਜੇਸ਼ ਕੁਮਾਰ ਜ਼ਿਲ੍ਹਾ ਪ੍ਰੋਗ੍ਰਾਮ ਮੈਨੇਜਰ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ, ਹਰਮੀਤ ਸਿੰਘ, ਸੁਨੀਲ ਟੰਡਨ, ਸੁਸ਼ੀਲ ਕੁਮਾਰ, ਸ਼ਵੇਤਾ ਅਤੇ ਹੋਰ ਵਿਭਾਗਾ ਦੇ ਨੁਮਾਇੰਦੇ ਹਾਜ਼ਰ ਸਨ।