ਨਗਰ ਨਿਗਮ,ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ -2026 ਸਬੰਧੀ ਸਮੂਹ ਰਾਜਨੀਤਿਕ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਵਧੀਕ ਜਿਲ੍ਹਾ ਚੋਣਕਾਰ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ(ਡੀ) ਫਾਜਿਲਕਾ ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਮਿਊਨਸੀਪਲ ਕਾਰਪੋਰੇਸ਼ਨਾਂ, ਮਿਊਨਸੀਪਲ ਕੌਸਲਾਂ ਅਤੇ ਨਗਰ ਪੰਚਾਇਤਾ ਦੀਆਂ ਆਮ ਚੋਣਾਂ-2026 ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸਮੂਹ ਰਾਜਨੀਤਿਕ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਹਾਜਰ ਸੀ।

ਕਪਿਲ ਜਸੂਜਾ, ਪੰਜਾਬੀ ਜਾਗਰਣ, ਫਾਜਿਲਕਾ : ਨਗਰ ਨਿਗਮ,ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ -2026 ਸਬੰਧੀ ਸਮੂਹ ਰਾਜਨੀਤਿਕ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਵਧੀਕ ਜਿਲ੍ਹਾ ਚੋਣਕਾਰ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ(ਡੀ) ਫਾਜਿਲਕਾ ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਮਿਊਨਸੀਪਲ ਕਾਰਪੋਰੇਸ਼ਨਾਂ, ਮਿਊਨਸੀਪਲ ਕੌਸਲਾਂ ਅਤੇ ਨਗਰ ਪੰਚਾਇਤਾ ਦੀਆਂ ਆਮ ਚੋਣਾਂ-2026 ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸਮੂਹ ਰਾਜਨੀਤਿਕ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਹਾਜਰ ਸੀ। ਉਨ੍ਹਾਂ ਸਮੂਹ ਪਾਰਟੀ ਪ੍ਰਧਾਨਾਂ ਨੂੰ ਰਾਜ ਚੋਣ ਕਮਿਸ਼ਨ, ਪੰਜਾਬ ਜੀ ਵੱਲੋਂ ਪ੍ਰਾਪਤ ਸ਼ਡਿਊਲ ਦੀ ਕਾਪੀ ਮੀਟਿੰਗ ਵਿੱਚ ਮੁਹੱਇਆ ਕਰਵਾਈ ਗਈ ਅਤੇ ਰਾਜ ਚੋਣ ਕਮਿਸ਼ਨ ਪੰਜਾਬ ਜੀ ਵੱਲੋਂ ਪ੍ਰਾਪਤ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਚੋਣਾਂ-2026 ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 17 ਅਪ੍ਰੈਲ 2026 ਤੋਂ 23 ਅਪ੍ਰੈਲ 2026 ਤੱਕ ਦਾਅਵੇ ਅਤੇ ਇਤਰਾਜ਼ ਦਰਜ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਮਿਤੀ 30 ਅਪ੍ਰੈਲ 2026 ਤੱਕ ਕੀਤਾ ਜਾਵੇਗਾ । ਉਨ੍ਹਾਂ ਹੋਰ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 05 ਮਈ 2026 ਨੂੰ ਕੀਤੀ ਜਾਵੇਗੀ।