ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਵਿਖੇ ਏਡੀਸੀ ਵੱਲੋਂ ਅਚਨਚੇਤ ਦੌਰਾ
ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਵਿਖੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਚਨਚੇਤ ਦੌਰਾ
Publish Date: Thu, 12 Mar 2026 05:35 PM (IST)
Updated Date: Fri, 13 Mar 2026 04:07 AM (IST)

-ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਰਮਨ ਕੁਮਾਰ .ਪੰਜਾਬੀ ਜਾਗਰਣ,ਫਾਜ਼ਿਲਕਾ :ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ (ਕੈਡਲ ਪੋਂਡ) ਗਊਸ਼ਾਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਗਊਸ਼ਾਲਾ ਵਿਖੇ ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਾਂ ਨੂੰ ਹੋਰ ਬਿਹਤਰ ਕਰਨ ਲਈ ਅਧਿਕਾਰੀਆਂ ਅਤੇ ਗਊਸ਼ਾਲਾ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਅਤੇ ਗਊਸ਼ਾਲਾਂ ਦੇ ਕਰਮਚਾਰੀਆਂ ਨੂੰ ਗਊਆਂ ਦੀ ਦੇਖਭਾਲ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਤੇ ਗਊਆਂ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਗਊਸ਼ਾਲਾ ’ਚ ਹੋਣ ਵਾਲੇ ਵਿਕਾਸ ਕਾਰਜ ਜਲਦ ਤੋਂ ਜਲਦ ਨੇਪਰੇ ਚਾੜੇ ਜਾਣ। ਉਨ੍ਹਾਂ ਕਿਹਾ ਕਿ ਗਊਵੰਸ਼ ਦੇ ਰੱਖ-ਰਖਾਵ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਗਊਸ਼ਾਲਾ ਵਿਖੇ ਹਰੇ ਚਾਰੇ ਦੀ ਬਿਜਾਈ ਕਰਵਾਈ ਜਾਵੇ ਅਤੇ ਮੁਕੰਮਲ ਸੁਪਰਵੀਜਨ ਕੀਤੀ ਜਾਵੇ। ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਊ ਵੰਸ਼ ਦਾ ਰੋਜਾਨਾ ਪੱਧਰ ਤੇ ਚੈਕ ਅਪ ਕੀਤਾ ਜਾਵੇ ਤਾਂ ਜੋ ਗਊਵੰਸ਼ ਨੂੰ ਸਿਹਤ ਪੱਖੋਂ ਪ੍ਰੇਸ਼ਾਨੀ ਨਾ ਆਵੇ। ਇਸ ਦੌਰਾਨ ਉਨ੍ਹਾਂ ਸਰਕਾਰੀ ਕੈਟਲ ਪੌਂਡ (ਗਊਸ਼ਾਲਾ) ਵਿੱਚ ਚੱਲ ਰਹੇ ਬਾਇਓ ਗੈਸ ਪਲਾਂਟ ਦਾ ਵੀ ਦੌਰਾ ਕੀਤਾ ਅਤੇ ਇਸ ਬਾਰੇ ਮੁਕੰਮਲ ਜਾਣਕਾਰੀ ਹਾਸਲ ਕੀਤੀ ਅਤੇ ਸੰਬਧਤ ਅਧਿਕਾਰੀਆਂ ਨੂੰ ਕਿਹਾ ਕਿ ਇਸਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨਰੇਗਾ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਲੋੜਿੰਦੀ ਮਾਤਰਾ ਵਿੱਚ ਗਊਸ਼ਾਲਾ ਵਿਖੇ ਲੇਬਰ ਮੁਹਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਗਉਸ਼ਾਲਾ ਵਿਖੇ 800 ਦੇ ਕਰੀਬ ਗਊਵੰਸ਼ ਦੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਕੈਟਲ ਪੌਂਡ ਨੂੰ ਹੋਰ ਬਿਹਤਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਗਊਸ਼ਾਲਾ ਮੈਨੇਜਮੈਂਟ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੁੰ ਦਰਸਈਆਂ ਮੁਸ਼ਕਲਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਦਾਨੀ ਸਜਨਾ ਵੱਲੋਂ ਸਮੇਂ-ਸਮ਼ ਦਾਨ-ਪੁੰਨ ਦੀ ਸੇਵਾ ਨਿਭਾਈ ਜਾਂਦੀ ਹੈ। ਉਨ੍ਹਾਂ ਹੋਰਨਾਂ ਲੋਕਾਂ ਤੇ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਕਿ ਗਉਸ਼ਾਲਾ ਵਿਖੇ ਵੱਧ ਤੋਂ ਵੱਧ ਦਾਨ ਦਿੱਤਾ ਜਾਵੇ ਤਾਂ ਜੋ ਗਉਵੰਸ਼ ਦੀ ਹੋਰ ਬਿਹਤਰੀਨ ਢੰਗ ਨਾਲ ਸੰਭਾਲ ਕੀਤੀ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਹਰਪ੍ਰੀਤ ਪਾਲ ਕੌਰ, ਡੀਡੀਪੀਓ ਹਰਜਿੰਦਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਨ ਮਨਦੀਪ ਸਿੰਘ, ਸਹਾਇਕ ਡਾਇਰੈਕਟਰ ਰਾਜੇਸ਼ ਜਜੋਰੀਆ, ਪੇਡਾ ਮੈਨੇਜਰ ਵਿਸ਼ਵਾਸ ਸਿੰਘ, ਪੂਨਮ, ਵਿਪਨ ਕਟਾਰੀਆ, ਸੰਦੀਪ, ਇੰਚਾਰਜ ਗਊਸ਼ਾਲਾ ਸੋਨੂ ਕੁਮਾਰ ਆਦਿ ਮੌਜੂਦ ਸਨ।