- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਤਰੰਜ ਮੁਕਾਬਲੇ ਵਿੱਚ ਪੰਜਾਬ ਵਿਜੇਤਾ ਬਣਿਆ ਅਨਮੋਲ, ਸਰਕਾਰੀ ਪ੍ਰਾਇਮਰੀ ਸਕੂਲ ਤੇਜਾ ਰੁਹੇਲਾ ਦਾ ਨਾਮ ਕੀਤਾ ਰੌਸ਼ਨ
ਕਪਿਲ ਜਸੂਜਾ.ਪੰਜਾਬੀ ਜਾਗਰਣ
ਫਾਜ਼ਿਲਕਾ : ਸਰਕਾਰੀ ਪ੍ਰਾਇਮਰੀ ਸਕੂਲ ਤੇਜਾ ਰੁਹੇਲਾ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਮੌਕਾ ਹੈ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਅਨਮੋਲ ਨੇ ਸ਼ਤਰੰਜ ਮੁਕਾਬਲੇ ਵਿੱਚ ਪੰਜਾਬ ਪੱਧਰ ’ਤੇ ਜਿੱਤ ਹਾਸਲ ਕਰਕੇ ਸਕੂਲ, ਪਿੰਡ ਅਤੇ ਜ਼ਿਲ੍ਹਾ ਫਾਜ਼ਿਲਕਾ ਦਾ ਨਾਮ ਰੌਸ਼ਨ ਕੀਤਾ ਹੈ। ਅਨਮੋਲ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਰਕਾਰੀ ਪ੍ਰਾਇਮਰੀ ਸਕੂਲ ਤੇਜਾ ਰੁਹੇਲਾ ਵਿਖੇ ਉਸ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮੂਹ ਅਧਿਆਪਕਾਂ, ਐਸਐਮਸੀ ਕਮੇਟੀ ਅਤੇ ਪਿੰਡ ਵਾਸੀਆਂ ਵੱਲੋਂ ਵਧਾਈ ਦਿੱਤੀ ਗਈ ਅਤੇ ਉਸ ਦੀ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਐਚਟੀ ਰਾਜੇਸ਼ ਕੁਮਾਰ ਨੇ ਕਿਹਾ ਕਿ ਅਨਮੋਲ ਨੇ ਆਪਣੀ ਮਿਹਨਤ, ਲਗਨ, ਸੂਝ-ਬੂਝ ਅਤੇ ਦ੍ਰਿੜ੍ਹ ਇਰਾਦੇ ਸਦਕਾ ਇਹ ਮੁਕਾਮ ਹਾਸਲ ਕੀਤਾ ਹੈ। ਉਸ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ। ਸਕੂਲ ਮੁਖੀ ਅਤੇ ਸਮੂਹ ਸਟਾਫ਼ ਨੇ ਅਨਮੋਲ ਸਿੰਘ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਮੁਬਾਰਕਬਾਦ ਦਿੰਦਿਆਂ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਪਿੰਡ ਵਾਸੀਆਂ ਨੇ ਵੀ ਇਸ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਅਨਮੋਲ ਦੀ ਇਹ ਜਿੱਤ ਪੂਰੇ ਪਿੰਡ ਲਈ ਮਾਣ ਵਾਲੀ ਗੱਲ ਹੈ। ਅੰਤ ਵਿੱਚ ਸਕੂਲ ਸਟਾਫ਼ ਅਤੇ ਮਿਡ-ਡੇ-ਮੀਲ ਵਰਕਰਾਂ ਨੇ ਅਨਮੋਲ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।