ਲੜਕੀ ਦੇ ਵਿਆਹ ਲਈ ਰਾਸ਼ਨ ਭੇਟ
ਅਰੋੜਾ ਵਿਕਾਸ ਮੰਚ ਵੱਲੋਂ ਲੜਕੀ ਦੇ ਵਿਆਹ ਲਈ ਰਾਸ਼ਨ ਭੇਟ ਕੀਤਾ
Publish Date: Sat, 25 Apr 2026 05:17 PM (IST)
Updated Date: Sat, 25 Apr 2026 05:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਬੋਹਰ : ਅਰੋੜਾ ਵਿਕਾਸ ਮੰਚ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਲਗਾਤਾਰ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਮੰਚ ਨੇ ਹੁਣ ਇੱਕ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਰਾਸ਼ਨ ਭੇਟ ਕੀਤਾ। ਮੰਚ ਦੇ ਪ੍ਰਧਾਨ ਗਗਨ ਚੁੱਘ ਨੇ ਦੱਸਿਆ ਕਿ ਲੜਕੀ ਦੇ ਪਰਿਵਾਰ ਵੱਲੋਂ ਮੰਚ ਨਾਲ ਸੰਪਰਕ ਕੀਤਾ ਗਿਆ ਸੀ। ਜਾਂਚ ਉਪਰੰਤ ਲੜਕੀ ਦੇ ਵਿਆਹ ਲਈ ਲੁੜੀਂਦਾ ਸਾਰਾ ਰਾਸ਼ਨ ਆਸ਼ਾ ਬਠਲਾ ਅਤੇ ਉਨ੍ਹਾਂ ਦੇ ਪੁੱਤਰ ਸ਼ਿਵਮ ਬਠਲਾ ਵੱਲੋਂ ਪ੍ਰਦਾਨ ਕੀਤਾ ਗਿਆ। ਇਸ ਮੌਕੇ ਗਗਨ ਚੁੱਘ ਨੇ ਆਸ਼ਾ ਬਠਲਾ ਅਤੇ ਸ਼ਿਵਮ ਬਠਲਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਵਿੱਚ ਅਜਿਹੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੀ ਲੋੜਵੰਦ ਪਰਿਵਾਰਾਂ ਦੀ ਮਦਦ ਸੰਭਵ ਹੋ ਸਕਦੀ ਹੈ। ਇਸ ਦੌਰਾਨ ਗਗਨ ਚੁੱਘ ਅਤੇ ਸ਼ੀਨਮ ਗਿਲਹੋਤਰਾ ਮੌਜੂਦ ਰਹੇ ਅਤੇ ਨਵ-ਵਿਆਹੇ ਜੋੜੇ ਨੂੰ ਖੁਸ਼ਹਾਲ ਵਿਆਹੁਤਾ ਜੀਵਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਮੰਚ ਦੇ ਪ੍ਰਧਾਨ ਨੇ ਦੱਸਿਆ ਕਿ ਅਰੋੜਾ ਵਿਕਾਸ ਮੰਚ ਹੁਣ ਤੱਕ 160 ਲੜਕੀਆਂ ਦੇ ਵਿਆਹਾਂ ਵਿੱਚ ਸਹਿਯੋਗ ਕਰ ਚੁੱਕਾ ਹੈ। ਉਨ੍ਹਾਂ ਨੇ ਇਸ ਸੇਵਾ ਕਾਰਜ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ।