ਜੱਟ ਵਾਲੀ ਪੁਨਰਵਾਸ ਕੇਂਦਰ ਵਿਖੇ ਟੀਕਾਕਰਣ ਸਬੰਧੀ ਕੀਤਾ ਜਾਗਰੂਕ
ਜੱਟ ਵਾਲੀ ਪੁਨਰਵਾਸ ਕੇਂਦਰ ਵਿਖੇ ਟੀਕਾਕਰਣ ਸਬੰਧੀ ਜਾਗਰੂਕ ਕੀਤਾ
Publish Date: Fri, 27 Mar 2026 03:41 PM (IST)
Updated Date: Fri, 27 Mar 2026 03:44 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫ਼ਾਜ਼ਿਲਕਾ : ਜੱਟ ਵਾਲੀ ਪੁਨਰਵਾਸ ਕੇਂਦਰ ਅਤੇ ਓਟ ਸੈਂਟਰ ਵਿਖੇ ਐਚਪੀਵੀ ਟੀਕਾਕਰਣ ਸਬੰਧੀ ਜਾਗਰੂਕ ਤੇ ਆਭਾ ਆਈਡੀ ਬਣਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਲਾਜ ਸਬੰਧੀ ਰਿਕਾਰਡ ਨੂੰ ਆਯੂਸ਼ਮਾਨ ਭਾਰਤ ਡਿਜ਼ੀਟਲ ਮਿਸ਼ਨ ਤਹਿਤ ਆਨਲਾਈਨ ਕੀਤਾ ਜਾ ਰਿਹਾ ਹੈ। ਜਿਸ ਲਈ ਇੱਕ ਯੂਨੀਕ ਆਭਾ ਆਈ.ਡੀ ਬਣਾਈਆਂ ਜਾ ਰਹੀਆਂ ਹਨ। ਇਸ ਮੌਕੇ ਵਿਨੋਦ ਖੁਰਾਣਾ ਨੇ ਦੱਸਿਆ ਕਿ ਆਪਣੀ ਆਭਾ ਆਈਡੀ ਬਨਾਉਣ ਨਾਲ ਮਰੀਜ਼ ਨੂੰ ਇੱਕ ਹਸਪਤਾਲ ਤੋਂ ਦੂਸਰੇ ਹਸਪਤਾਲ ਵਿੱਚ ਇਲਾਜ ਕਰਵਾਉਣ ਸਮੇਂ ਕਿਸੇ ਤਰ੍ਹਾਂ ਦੇ ਕਾਗਜਾਤ ਜਿਵੇਂ ਮੈਡੀਕਲ ਰਿਪੋਰਟਾਂ, ਐਕਸਰੇ ਆਦਿ ਕੋਈ ਵੀ ਦਸਤਾਵੇਜ ਨਾਲ ਚੁੱਕਣ ਦੀ ਜਰੂਰਤ ਨਹੀਂ ਰਹੇਗੀ ਉਨ੍ਹਾਂ ਕਿਹਾ ਕਿ ਆਭਾ ਆਈ.ਡੀ, ਸਮੂਹ ਸਿਹਤ ਕੇਂਦਰ ਵਿਚ ਬਿਲਕੁਲ ਮੁਫਤ ਬਣਾਈ ਜਾ ਰਹੀ ਹੈ। ਇਸ ਆਭਾ ਆਈ.ਡੀ ਦਾ ਫਾਇਦਾ ਹੈ ਕਿ ਜਦੋਂ ਤੁਸੀਂ ਕਿਸੇ ਵੀ ਹਸਪਤਾਲ ਵਿਚ ਪੁੱਜ ਕੇ ਉਥੇ ਲੱਗੇ ਕਿਊ. ਆਰ. ਕੋਡ ਨੂੰ ਸਕੈਨ ਕਰੋਗੇ ਤਾਂ ਤੁਹਾਡੀ ਬਿਨ੍ਹਾਂ ਲਾਈਨ ਵਿਚ ਲੱਗਿਆ ਪਰਚੀ ਕੱਟੀ ਜਾ ਸਕੇਗੀ, ਜੇਕਰ ਤੁਹਾਡੇ ਕੋਲ ਹਸਪਤਾਲ ਦਾ ਕਿਊ.ਆਰ ਕੋਡ ਮੌਜੂਦ ਹੈ ਤਾਂ ਤੁਸੀਂ ਆਭਾ ਐਪ ਤੋਂ ਹਸਪਤਾਲ ਪਹੁੰਚਣ ਤੋਂ ਪਹਿਲਾਂ ਵੀ ਟੋਕਨ ਜਨਰੇਟ ਕਰ ਸਕਦੇ ਹੋ। ਲੋਕਾਂ ਨੂੰ ਦੱਸਿਆ ਗਿਆ ਕਿ ਆਪਣੀਆਂ 14 ਤੋਂ 15 ਸਾਲ ਤੱਕ ਦੀਆਂ ਲੜਕੀਆਂ ਨੂੰ ਐਚ ਪੀ ਵੀ ਦਾ ਟੀਕਾਕਰਣ ਕਰਵਾਉਣ ਤਾਂ ਕਿ ਲੜਕੀਆਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੀ ਬਿਮਾਰੀ ਤੋਂ ਰੋਕਥਾਮ ਹੋ ਸਕੇ।