- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋਂ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਮਿਸ਼ਨ ‘ਵਾਤਸੱਲਿਆ’ ਸਕੀਮ ਅਧੀਨ ਬਲਾਕ ਜਲਾਲਾਬਾਦ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੁਪ੍ਰਿਆ ਸਿੰਘ ਦੀ ਅਗਵਾਈ ਹੇਠ ਕੈਂਪ ਦੌਰਾਨ ਬਾਲ ਵਿਆਹ ਬਾਰੇ ਦੱਸਿਆ ਕਿ ਲੜਕੀ ਦੇ ਵਿਆਹ ਲਈ ਉਮਰ 18 ਸਾਲ ਹੈ ਅਤੇ ਲੜਕੇ ਦੇ ਵਿਆਹ ਲਈ ਉਮਰ 21 ਸਾਲ ਹੈ। ਨਿਸ਼ਚਿਤ ਉਮਰ ਤੋਂ ਪਹਿਲਾਂ ਕੀਤਾ ਗਿਆ ਵਿਆਹ ਕਾਨੂੰਨੀ ਰੂਪ ’ਚ ਅਪਰਾਧ ਮੰਨਿਆ ਜਾਂਦਾ ਹੈ। ਬਾਲ ਵਿਆਹ ਦੇ ਦੋਸ਼ ਹੇਠ 2 ਸਾਲ ਦੀ ਸਜ਼ਾ ਤੇ ਇੱਕ ਲੱਖ ਦਾ ਜੁਰਮਾਨੇ ਦੀ ਵਿਵਸਥਾ ਹੈ। ਉਨ੍ਹਾ ਨੇ ਦੱਸਿਆ ਕਿ ਲੋੜਵੰਦ ਅਤੇ ਬੇਸਹਾਰਾ ਬੱਚਿਆ ਦੀ ਸੁਰੱਖਿਆ ਲਈ ਵੱਖ-ਵੱਖ ਚਿਲਡਰਨ ਹੋਮ ਬਣਾਏ ਗਏ ਹਨ, ਜਿੱਥੇ ਉਨ੍ਹਾਂ ਦੀ ਪੜ੍ਹਾਈ, ਖਾਣ-ਪੀਣ, ਮੈਡੀਕਲ ਅਤੇ ਕਾਊਂਸਲਿੰਗ ਦੀ ਸੁਵਿਧਾ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਤੋ ਇਲਾਵਾ ਬੱਚਿਆ ਦੇ ਅਧਿਕਾਰਾ ਦੀ ਸੁਰੱਖਿਆ ਲਈ ਅਤੇ ਬੱਚਿਆ ਨਾਲ ਹੋ ਰਹੇ ਸ਼ੋਸ਼ਣ ਸਬੰਧੀ ਸੂਚਨਾ ਦੇਣ ਲਈ ਚਾਇਲਡ ਹੈਲਪ ਲਾਇਨ ਨੰ.1098 ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਦੱਸਿਆ ਕਿ ਅੱਜ ਦੇ ਸਮੇਂ ਵਿਚ ਬੱਚਿਆ ਨਾਲ ਜਿਨਸੀ ਸ਼ੋਸ਼ਣ ਅਤੇ ਮਾਨਸਿਕ ਸ਼ੋਸ਼ਣ ਦੇ ਕੇਸ ਸਾਹਮਣੇ ਆ ਰਹੇ ਹਨ। ਇਸ ਲਈ ਬੱਚਿਆ ਦੀ ਸੁਰੱਖਿਆ ਲਈ Protection of Children From Sex ਲਾਗੂ ਕੀਤਾ ਗਿਆ ਹੈ। ਜਿਸ ਦੇ ਤਹਿਤ ਬੱਚਿਆ ਨਾਲ ਹੋ ਰਹੇ ਸ਼ੋਸ਼ਣ ਸਬੰਧੀ ਸਜਾ ਦਾ ਪ੍ਰਵਧਾਨ ਹੈ। ਇਸ ਮੌਕੇ ਐਸ.ਡੀ.ਐਮ. ਜਲਾਲਾਬਾਦ ਕੰਵਰਜੀਤ ਸਿੰਘ ਮਾਨ ਨੇ ਸ਼ਿਰਕਤ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਰੀਤੂ ਬਾਲਾ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਫਾਜਿਲਕਾ ਵੱਲੋ ਦੱਸਿਆ ਕਿ ਡਿਪਟੀ ਕਮਿਸ਼ਨਰ, ਫਾਜਿਲਕਾ ਦੀ ਪ੍ਰਧਾਨਗੀ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵੱਲੋ ਜਿਲ੍ਹੇ ਵਿਚ 18 ਸਾਲ ਤੱਕ ਦੇ ਅਜਿਹੇ ਬੱਚੇ ਜਿਨ੍ਹਾਂ ਦੀ ਮਾਤਾ ਵਿਧਵਾ/ ਤਲਾਕਸ਼ੁਦਾ ਜਾਂ ਬੱਚੇ ਪਰਿਵਾਰ ਵੱਲੋਂ ਲਵਾਰਿਸ ਛੱਡ ਦਿੱਤੇ ਗਏ ਹੋਣ, ਜਿਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਖਤਰਨਾਕ ਬਿਮਾਰੀ ਦਾ ਸ਼ਿਕਾਰ ਹਨ/ਮਾਤਾ ਪਿਤਾ ਵਿੱਤੀ ਅਤੇ ਸਰੀਰਕ ਤੌਰ ਤੇ ਬੱਚਿਆਂ ਦੀ ਦੇਖਭਾਲ ਕਰਨ ਵਿੱਚ ਅਸਮਰੱਥ ਹਨ, ਜੇ.ਜੇ.ਐਕਟ 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇ-ਘਰ, ਕੁਦਰਤੀ ਆਫਤ ਦਾ ਸ਼ਿਕਾਰ, ਐੱਚ.ਆਈ.ਵੀ/ਏਡਜ਼ ਨਾਲ ਪ੍ਰਭਾਵਿਤ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਵਿੱਤੀ ਸਹਾਇਤਾ ਲੈਣ ਵਾਲੇ ਲਾਭਪਾਤਰੀਆਂ ਤੋਂ ਇਸ ਸਪਾਂਸਰਸ਼ਿਪ ਦਾ ਲਾਭ ਲੈਣ ਲਈ ਫਾਰਮ ਭਰਨ ਦੇ ਪੈਸੇ ਲਏ ਜਾਂਦੇ ਹਨ, ਜਦ ਕਿ ਇਹ ਫਾਇਲ ਭਰਨ ਵਿੱਚ ਕੋਈ ਪੈਸੇ ਨਹੀਂ ਲਏ ਜਾਂਦੇ। ਇਸ ਫਾਇਲ ਦਾ ਫਾਰਮ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਤੋਂ ਮੁਫਤ ਵਿੱਚ ਮਿਲਦਾ ਹੈ। ਇਸ ਸਕੀਮ ਦਾ ਲਾਭ ਲੈਣ ਲਈ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵਿਖੇ ਸੰਪਰਕ ਕੀਤਾ ਜਾਵੇ।