ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋਂ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋਂ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
Publish Date: Sun, 22 Mar 2026 03:29 PM (IST)
Updated Date: Sun, 22 Mar 2026 03:31 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਮਿਸ਼ਨ ਵਾਤਸੱਲਿਆ ਸਕੀਮ ਅਧੀਨ ਬਲਾਕ ਜਲਾਲਾਬਾਦ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੁਪ੍ਰਿਆ ਸਿੰਘ ਦੀ ਰਹਿਨੁਮਾਈ ਹੇਠ ਕੈਂਪ ਦੌਰਾਨ ਬਾਲ ਵਿਆਹ ਬਾਰੇ ਦੱਸਿਆ ਕਿ ਲੜਕੀ ਦੇ ਵਿਆਹ ਲਈ ਉਮਰ 18 ਸਾਲ ਹੈ ਅਤੇ ਲੜਕੇ ਦੇ ਵਿਆਹ ਲਈ ਉਮਰ 21 ਸਾਲ ਹੈ। ਜੇਕਰ ਕੋਈ ਨਿਸ਼ਚਿਤ ਕੀਤੀ ਗਈ ਉਮਰ ਤੋਂ ਪਹਿਲਾਂ ਕਿਸੇ ਬੱਚੇ ਦਾ ਬਾਲ ਵਿਆਹ ਕਰਵਾਉਦਾ ਹੈ ਤਾਂ ਉਸ ਨੂੰ ਵੀ ਕਾਨੂੰਨੀ ਰੂਪ ਵਿਚ ਅਪਰਾਧ ਮੰਨਿਆ ਜਾਂਦਾ ਹੈ। ਬਾਲ ਵਿਆਹ ਕਰਵਾਉਣ ਵਾਲੇ ਨੂੰ 2 ਸਾਲ ਦੀ ਸਜਾ ਤੇ ਇੱਕ ਲੱਖ ਦਾ ਜੁਰਮਾਨਾ ਹੈ। ਉਨ੍ਹਾ ਨੇ ਦੱਸਿਆ ਕਿ ਲੋੜਵੰਦ ਅਤੇ ਬੇਸਹਾਰਾ ਬੱਚਿਆ ਦੀ ਸੁਰੱਖਿਆ ਲਈ ਵੱਖ-ਵੱਖ ਚਿਲਡਰਨ ਹੋਮ ਬਣਾਏ ਗਏ ਹਨ। ਇਸ ਤੋਂ ਇਲਾਵਾ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਤੇ ਬੱਚਿਆਂ ਨਾਲ ਹੋ ਰਹੇ ਸ਼ੋਸ਼ਣ ਸਬੰਧੀ ਸੂਚਨਾ ਦੇਣ ਲਈ ਚਾਇਲਡ ਹੈਲਪ ਲਾਈਨ ਨੰ.1098 ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਲਈ Protection of Children From Sex ਲਾਗੂ ਕੀਤਾ ਗਿਆ ਹੈ। ਜਿਸ ਦੇ ਤਹਿਤ ਬੱਚਿਆ ਨਾਲ ਹੋ ਰਹੇ ਸ਼ੋਸ਼ਣ ਸਬੰਧੀ ਸਜਾ ਦਾ ਪ੍ਰਵਧਾਨ ਹੈ। ਇਸ ਮੌਕੇ ਐਸ.ਡੀ.ਐਮ. ਜਲਾਲਾਬਾਦ ਕੰਵਰਜੀਤ ਸਿੰਘ ਮਾਨ ਨੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ, ਫਾਜਿਲਕਾ ਦੀ ਪ੍ਰਧਾਨਗੀ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵੱਲੋ ਜਿਲ੍ਹੇ ਵਿਚ 18 ਸਾਲ ਤੱਕ ਦੇ ਅਜਿਹੇ ਬੱਚੇ ਜਿਨ੍ਹਾਂ ਦੀ ਮਾਤਾ ਵਿਧਵਾ/ ਤਲਾਕਸ਼ੁਦਾ ਜਾਂ ਬੱਚੇ ਪਰਿਵਾਰ ਵੱਲੋਂ ਲਵਾਰਿਸ ਛੱਡ ਦਿੱਤੇ ਗਏ ਹੋਣ, ਜਿਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਖਤਰਨਾਕ ਬਿਮਾਰੀ ਦਾ ਸ਼ਿਕਾਰ ਹਨ/ਮਾਤਾ ਪਿਤਾ ਵਿੱਤੀ ਅਤੇ ਸਰੀਰਕ ਤੌਰ ਤੇ ਬੱਚਿਆਂ ਦੀ ਦੇਖਭਾਲ ਕਰਨ ਵਿੱਚ ਅਸਮਰੱਥ ਹਨ, ਜੇ.ਜੇ.ਐਕਟ 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇ-ਘਰ, ਕੁਦਰਤੀ ਆਫਤ ਦਾ ਸ਼ਿਕਾਰ, ਐੱਚ.ਆਈ.ਵੀ/ਏਡਜ਼ ਨਾਲ ਪ੍ਰਭਾਵਿਤ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ।