ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ
Publish Date: Sun, 07 Dec 2025 05:09 PM (IST)
Updated Date: Sun, 07 Dec 2025 05:12 PM (IST)

ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜ਼ਿਲਕਾ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਭਾਰਤ ਦੇ ਮੁੱਖ ਨਿਆਂਧੀਸ਼ ਜਸਟਿਸ ਸੂਰਿਆ ਕਾਂਤ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸਏਐੱਸ ਨਗਰ ਤੇ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਧਰਮਿੰਦਰ ਪਾਲ ਸਿੰਗਲਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵਲੋ ਜ਼ਿਲ੍ਹਾ ਫਾਜ਼ਿਲਕਾ ਵਿੱਚ ਜਾਗਰੂਕਤਾ ਰੈਲੀ ਰਾਹੀਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਧਰਮਿੰਦਰ ਪਾਲ ਸਿੰਗਲਾ, ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਅਤੇ ਇਸ ਤਰ੍ਹਾਂ ਜ਼ਿਲ੍ਹਾ ਪੱਧਰ ‘ਤੇ ਮੁਹਿੰਮ ਦੀ ਸ਼ੁਰੂਆਤ ਕੀਤੀ।ਰੈਲੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸਦੇ ਨਾਲ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਸਾਰੇ ਸਟਾਫ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਪੈਰਾ ਲੀਗਲ ਵਲੰਟੀਅਰਜ਼ ਨੇ ਵੀ ਸਰਗਰਮ ਭੂਮਿਕਾ ਨਿਭਾਈ ਅਤੇ ਨਸ਼ੇ ਦੇ ਦੁਰਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਰੈਲੀ ਦੌਰਾਨ ਸਟਾਫ, ਵਿਦਿਆਰਥੀਆਂ ਤੇ ਪੀ.ਐਲ.ਵੀ. ਵੱਲੋਂ ਨਸ਼ਿਆਂ ਵਿਰੁੱਧ ਨਾਅਰੇ ਲਗਾਏ ਗਏ ਅਤੇ ਲੋਕਾਂ ਨੂੰ ਨਸ਼ਾ ਛੱਡ ਕੇ ਸਿਹਤਮੰਦ ਜੀਵਨ ਜੀਊਣ ਦਾ ਸੰਦੇਸ਼ ਦਿੱਤਾ ਗਿਆ। ਰੈਲੀ ਨੂੰ ਸ਼ਹਿਰ ਦੇ ਮੁੱਖ ਇਲਾਕਿਆਂ ਵਿੱਚੋਂ ਲੰਘਾਇਆ ਗਿਆ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਜਾਗਰੂਕਤਾ ਦਾ ਸੰਦੇਸ਼ ਪਹੁੰਚ ਸਕੇ। ਰੂਚੀ ਸਵਪਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ, ਨੇ ਕਿਹਾ ਕਿ ਇਹ ਮੁਹਿੰਮ ਇੱਕ ਮਹੀਨਾ ਮਿਤੀ 07.12.2025 ਤੋਂ 06.01.2026 ਤੱਕ ਲਗਾਤਾਰ ਚੱਲੇਗੀ ਅਤੇ ਇਸ ਦੌਰਾਨ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਵੱਖ-ਵੱਖ ਸੰਸਥਾਵਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਸ਼ਿਆਂ ਵਿਰੁੱਧ ਯੁੱਧ ਤਦੋਂ ਹੀ ਕਾਰਗਰ ਹੋਵੇਗਾ ਜਦੋਂ ਸਮਾਜ, ਸਰਕਾਰੀ ਵਿਭਾਗ ਅਤੇ ਨੌਜਵਾਨ ਮਿਲਕੇ ਸਾਂਝੀ ਜ਼ਿੰਮੇਵਾਰੀ ਨਿਭਾਉਣਗੇ।