ਪ੍ਰਾਜੈਕਟ ਸ਼ਾਈਨ ਤਹਿਤ ਸੈਲਫ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਨੂੰ ਦਿੱਤੀ ਟ੍ਰੇਨਿੰਗ
ਪ੍ਰੋਜੈਕਟ ਸ਼ਾਈਨ ਤਹਿਤ ਸੈਲਫ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਨੂੰ ਦਿੱਤੀ ਜਾਗਰੂਕਤਾ ਟ੍ਰੇਨਿੰਗ
Publish Date: Tue, 19 May 2026 05:00 PM (IST)
Updated Date: Tue, 19 May 2026 05:03 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਬਿਊਰੋ ਆਫ ਇੰਡੀਅਨ ਸਟੈਂਡਰਡ ਦੀ ਚੰਡੀਗੜ੍ਹ ਸ਼ਾਖਾ ਵੱਲੋਂ ਪੰਜਾਬ ਰਾਜ ਦਿਹਾਤੀ ਅਜੀਵਕਾ ਮਿਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਬਲਾਕਾਂ ਦੀਆਂ ਸੈਲਫ ਹੈਲਪ ਗਰੁੱਪਾਂ ਲਈ ਪੰਜ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਸ਼ਾਖਾ ਚੰਡੀਗੜ੍ਹ ਦੀ ਮੁਖੀ ਅਤੇ ਡਾਇਰੈਕਟਰ ਸ਼ਾਲੂ ਵਰਸ਼ਨੇ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਿਤ ਕੀਤਾ ਗਿਆ। ਪ੍ਰੋਜੈਕਟ ਸ਼ਾਈਨ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਗੁਣਵੱਤਾ, ਸੁਰੱਖਿਆ ਅਤੇ ਮਿਆਰੀਕਰਨ ਪ੍ਰਤੀ ਜਾਗਰੂਕ ਕਰਨਾ ਹੈ। ਟ੍ਰੇਨਿੰਗ ਪ੍ਰੋਗਰਾਮ ਦੇ ਦੂਜੇ ਦਿਨ ਇਹ ਸਮਾਗਮ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਦੀ ਅਗਵਾਈ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ਼ੁਭਮ ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਇਸ ਮੌਕੇ ਭਾਰਤੀ ਮਿਆਰ ਬਿਊਰੋ ਦੇ ਰਿਸੋਰਸ ਪਰਸਨ ਨਰਿੰਦਰ ਸਿੰਘ ਸੰਧੂ ਨੇ ਭਾਗੀਦਾਰਾਂ ਨੂੰ ਬਿਊਰੋ ਦੀ ਭੂਮਿਕਾ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸੈਸ਼ਨ ਦੌਰਾਨ ਬੀ.ਆਈ.ਐਸ ਕੇਅਰ ਐਪਲੀਕੇਸ਼ਨ, ਹਾਲਮਾਰਕਿੰਗ ਸਕੀਮ ਅਤੇ ਕੰਪਲਸਰੀ ਰਜਿਸਟ੍ਰੇਸ਼ਨ ਸਕੀਮ ਬਾਰੇ ਵੀ ਜਾਗਰੂਕ ਕੀਤਾ ਗਿਆ। ਭਾਗੀਦਾਰਾਂ ਨੂੰ ਬੇਬੀ ਮਿਲਕ ਬੋਤਲਾਂ, ਖਿਡੌਣੇ, ਸੈਨਿਟਰੀ ਨੇਪਕਿਨ, ਹੈਲਮਟ ਅਤੇ ਖੇਤੀਬਾੜੀ ਉਤਪਾਦਾਂ ਨਾਲ ਸੰਬੰਧਿਤ ਭਾਰਤੀ ਮਿਆਰਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਉਤਪਾਦਾਂ ਦੀ ਗੁਣਵੱਤਾ ਅਤੇ ਸੁਰੱਖਿਆ ਦੀ ਮਹੱਤਤਾ ’ਤੇ ਖ਼ਾਸ ਜ਼ੋਰ ਦਿੱਤਾ ਗਿਆ। ਮਹਿਲਾਵਾਂ ਨੂੰ ਬੀ.ਆਈ.ਐਸ ਕੇਅਰ ਐਪ ਵੀ ਡਾਊਨਲੋਡ ਕਰਵਾਈ ਗਈ। ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਭਾਰਤੀ ਮਿਆਰ ਬਿਊਰੋ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸੈਲਫ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਨੇ ਭਾਗ ਲਿਆ। ਪ੍ਰੋਗਰਾਮ ਦੌਰਾਨ ਡੀਪੀਐਮ ਸ਼ੁਭਮ, ਐਮ.ਆਈ.ਐਸ ਤਜਿੰਦਰ ਸਿੰਘ ਅਤੇ ਐਸ.ਆਰ.ਐਲ.ਐਮ ਦਾ ਸਮੂਹ ਸਟਾਫ ਵੀ ਮੌਜੂਦ ਰਿਹਾ।