ਬਾਬਾ ਬੁੱਲ੍ਹੇ ਸ਼ਾਹ ਜੀ ਦਾ 57ਵਾਂ ਸਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਬਾਬਾ ਬੁੱਲ੍ਹੇ ਸ਼ਾਹ ਜੀ ਦਾ 57ਵਾਂ ਸਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ
Publish Date: Sun, 27 Sep 2026 05:58 PM (IST)
Updated Date: Sun, 27 Sep 2026 06:00 PM (IST)
ਨਵਜੋਤ ਸਿੰਘ, ਪੰਜਾਬੀ ਜਾਗਰਣ ਮੰਡੀ ਅਰਨੀਵਾਲਾ :ਪਿੰਡ ਕੰਧ ਵਾਲਾ ਹਾਜ਼ਰ ਖਾਂ ਵਿਖੇ ਬਾਬਾ ਬੁੱਲ੍ਹੇ ਸ਼ਾਹ ਜੀ ਸੱਭਿਆਚਾਰਕ ਯਾਦਗਾਰੀ 57ਵਾਂ ਸਲਾਨਾ ਜੋੜ ਮੇਲਾ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਵਿੱਚ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਬਾਬਾ ਬੁੱਲ੍ਹੇ ਸ਼ਾਹ ਜੀ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਮੇਲਾ ਕਮੇਟੀ ਵੱਲੋਂ ਕਰਵਾਏ ਜਾ ਰਹੇ ਸਮਾਗਮ ਲਈ ਆਪਣਾ ਸਹਿਯੋਗ ਵੀ ਦਿੱਤਾ। ਇਸ ਦੌਰਾਨ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵੱਲੋਂ ਮੇਲਾ ਕਮੇਟੀ ਨੂੰ 31 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਸਹਿਯੋਗ ਵਜੋਂ ਭੇਟ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਡੇ ਸੱਭਿਆਚਾਰਕ ਅਤੇ ਧਾਰਮਿਕ ਵਿਰਸੇ ਨਾਲ ਜੁੜੇ ਅਜਿਹੇ ਸਮਾਗਮ ਸਾਡੀ ਅਮੀਰ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਬੁੱਲ੍ਹੇ ਸ਼ਾਹ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੀ ਰਚਨਾ ਮਨੁੱਖਤਾ, ਪਿਆਰ, ਭਾਈਚਾਰੇ ਅਤੇ ਆਪਸੀ ਸਾਂਝ ਦਾ ਸੰਦੇਸ਼ ਦਿੰਦੀ ਹੈ। ਅਜਿਹੇ ਸਲਾਨਾ ਸਮਾਗਮ ਲੋਕਾਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਲਈ ਮਹੱਤਵਪੂਰਨ ਹਨ। ਇਸ ਮੌਕੇ ਮੇਲਾ ਕਮੇਟੀ ਦੇ ਮੈਂਬਰਾਂ ਵੱਲੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ ਅਤੇ ਮੇਲੇ ਦੀ ਸਫ਼ਲਤਾ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਦਾ ਵੀ ਧੰਨਵਾਦ ਪ੍ਰਗਟਾਇਆ ਗਿਆ।