ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨ ਨਾਲ ਕਣਕ ਦੀ ਕਟਾਈ ’ਤੇ ਪਾਬੰਦੀ
07:00 ਵਜੇ ਤੋਂ ਸਵੇਰੇ 08:00 ਵਜੇ ਤੱਕ ਕੰਬਾਇਨ ਰਾਹੀਂ ਕਣਕ ਦੀ ਕਟਾਈ ਤੇ ਪਾਬੰਦੀ
Publish Date: Wed, 01 Apr 2026 05:30 PM (IST)
Updated Date: Wed, 01 Apr 2026 05:34 PM (IST)

ਰਮਨ ਕੁਮਾਰ.ਪੰਜਾਬੀ ਜਾਗਰਣ ਫਾਜਿਲਕਾ : ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਵੱਲੋਂ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ’ਤੇ ਪਾਬੰਦੀ ਦੇ ਹੁਕਮ ਜਾਰੀ।ਕੀਤੇ ਗਏ ਹਨ। ਇਹ ਹੁਕਮ 31 ਮਈ 2026 ਤੱਕ ਲਾਗੂ ਰਹਿਣਗੇ। ਹੁਕਮ ਮੁਤਾਬਕ ਕਣਕ ਦੀ ਫਸਲ ਦੀ ਕਟਾਈ ਆਮ ਤੌਰ ਤੇ ਕਿਸਾਨਾਂ ਵੱਲੋਂ ਕੰਬਾਇਨਾ ਨਾਲ ਕਰਵਾਈ ਜਾਦੀ ਹੈ। ਕਣਕ ਦੀ ਕਟਾਈ ਕਰਨ ਲਈ ਦਿਨ ਰਾਤ ਕੰਬਾਇਨਾਂ ਚਲਾਈਆ ਜਾਂਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ ਜੋ ਕਿ ਚੰਗੀ ਤਰ੍ਹਾਂ ਸੁੱਕੀ ਨਹੀ ਹੁੰਦੀ ਨੂੰ ਵੀ ਕੱਟ ਦਿੰਦੀਆਂ ਹਨ। ਜਿਸ ਨਾਲ ਕਿਸਨਾਂ ਨੂੰ ਸਿੱਧਾ ਨੁਕਸਾਨ ਹੁੰਦਾ ਹੈ ਇਸ ਤੋਂ ਇਲਾਵਾ ਕੰਬਾਇਨ ਸੜਕ ਰਾਹੀਂ ਖੇਤਾਂ ਵਿਚ ਜਾਦੀਆਂ ਹਨ ਜਿਸ ਕਰਕੇ ਆਮ ਤੌਰ ਤੇ ਟਰੈਫਿਕ ਵਿੱਚ ਵਿਘਨ ਪੈਂਦਾ ਹੈ। ਅਤੇ ਐਕਸੀਡੈਂਟ ਦਾ ਖਤਰਾ ਬਣਿਆ ਰਹਿੰਦਾ ਹੈ। ਕਈ ਵਾਰ ਰਾਤ ਦਾ ਹਨੇਰਾ ਹੋਣ ਕਾਰਨ ਕੰਬਾਇਨਾਂ ਬਿਜਲੀ ਦੀਆਂ ਤਾਰਾਂ ਨਾਲ ਅਚਾਨਕ ਟਕਰਾ ਜਾਂਦੀਆ ਹਨ ਤੇ ਸ਼ਾਰਟ ਸਰਕਟ ਹੋਣ ਨਾਲ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਨਮੀ ਹੋਣ ਕਾਰਨ ਕਣਕ ਦੀ ਫਸਲ ਸੁੱਕੀ ਨਹੀ ਹੁੰਦੀ ਅਤੇ ਨਮੀ ਵਾਲੀ ਕਣਕ ਦੀ ਨਿਲਾਮੀ ਵਿਚ ਦੇਰੀ ਹੋ ਜਾਂਦੀ ਹੈ ਜਿਸ ਕਰਕੇ ਕਿਸਾਨਾਂ ਨੂੰ ਕਈ ਕਈ ਦਿਨ ਮੰਡੀਆਂ ਵਿੱਚ ਖੱਜਲ ਖੁਆਰ ਹੋਣਾ ਪੈਦਾ ਹੈ। ਇਸ ਲਈ ਆਮ ਪਬਲਿਕ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਤ ਸਮੇਂ ਕੰਬਾਇਨ ਚਲਾਉਣ ਤੇ ਪਾਬੰਦੀ ਲਗਾਈ ਜਾਣੀ ਜਰੂਰੀ ਹੈ। ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਵੀ ਰੋਕ ਜ਼ਿਲ੍ਹੇ ਅੰਦਰ ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਵੇਖਣ ਵਿਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਉਸਦੇ ਨਾੜ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ-ਖੂੰਹਦ ਨੂੰ ਅੰਗ ਲਗਾਉਣ ਨਾਲ ਜਮੀਨ ਦੀ ਉਪਰਲੀ ਪਰਤ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ, ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ। ਇਸ ਨਾਲ ਆਲੇ-ਦੁਆਲੇ ਖੜੀਆ ਫਸਲਾ ਤੋਂ ਇਲਾਵਾ ਪਿੰਡ ਦੀ ਆਬਾਦੀ ਵਿੱਚ ਵੀ ਅੱਗ ਫੈਲਣ ਦਾ ਡਰ ਬਣਿਆ ਰਹਿੰਦਾ ਹੈ। ਜਿਸ ਨਾਲ ਵੰਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ।