ਸੁਖਵਿੰਦਰ ਥਿੰਦ, ਫਾਜ਼ਿਲਕਾ : ਪਿਛੜੀ ਜਾਤੀ ਨਾਲ ਸਬੰਧਿਤ ਨੌਜਵਾਨ ਭੀਮ ਟਾਂਕ ਦੇ ਬੇਰਹਮੀ ਨਾਲ ਕੀਤੇ ਕਤਲ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਫੈਸਲਾ ਸੁਣਾ ਦਿੱਤਾ ਹੈ। ਜ਼ਿਲ੍ਹਾ ਅਦਾਲਤ ਨੇ ਸ਼ਰਾਬ ਵਪਾਰੀ ਸ਼ਿਵਲਾਲ ਡੋਡਾ ਸਮੇਤ 25 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸਜ਼ਾ ਦਾ ਐਲਾਨ ਹੋ ਗਿਆ ਹੈ ਤੇ 24 ਦੋਸ਼ੀਆਂ ਨੂੰ ਉਮਰ ਕੈਦ ਤੇ ਵਿੱਕੀ ਨੂੰ 4 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਕ ਕਥਿਤ ਦੋਸ਼ੀ ਪ੍ਰਦੀਪ ਕੁਮਾਰ ਉਰਫ਼ ਹੈਪੀ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ।

ਦੱਸ ਦੇਈਏ ਕਿ ਦਸੰਬਰ 2015 'ਚ ਸ਼ਿਵ ਲਾਲ ਡੋਡਾ ਦੇ ਅਬੋਹਰ ਦੇ ਪਿੰਡ ਰਾਮਸਰਾ ਸਥਿਤ ਫਾਰਮ ਹਾਊਸ 'ਚ ਭੀਮ ਟਾਂਕ ਦੇ ਹੱਥ-ਪੈਰ ਕੱਟ ਕੇ ਉਸ ਦੀ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਹਮਲੇ 'ਚ ਉਸ ਦਾ ਸਾਥੀ ਗੁਰਜੰਟ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ। ਪੁਲਿਸ ਨੇ ਇਸ ਮਾਮਲੇ 'ਚ 32 ਤੋਂ ਜ਼ਿਆਦਾ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕੀਤਾ ਸੀ।

Posted By: Amita Verma