ਮੰਡੀ ਲਾਧੂਕਾ ਸਕੂਲ ’ਚ ਸਮਾਰਟ ਐਲਈਡੀ ਦਾ ਉਦਘਾਟਨ
ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਮੰਡੀ ਲਾਧੂਕਾ ਸਕੂਲ ਨੂੰ ਵੱਡਾ ਤੋਹਫਾ
Publish Date: Sat, 18 Apr 2026 06:52 PM (IST)
Updated Date: Sat, 18 Apr 2026 06:54 PM (IST)

ਜ਼ਿਲ੍ਹੇ ਸਿੰਘ.ਪੰਜਾਬੀ ਜਾਗਰਣ ਮੰਡੀ ਲਾਧੂਕਾ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਦੇ ਤਹਿਤ ਅੱਜ ਮੰਡੀ ਲਾਧੂਕਾ ਦੇ ਸਰਕਾਰੀ ਮਿਡਲ ਸਕੂਲ ਵਿੱਚ ਕਰੀਬ 2.50 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਗਈਆਂ ਦੋ ਸਮਾਰਟ ਐਲਈਡੀ ਦਾ ਉਦਘਾਟਨ ਗ੍ਰਾਮ ਪੰਚਾਇਤ ਅਤੇ ਅਧਿਆਪਕਾਂ ਦੀ ਮੌਜੂਦਗੀ ਵਿੱਚ ਸਰਪੰਚ ਮਨਜੋਤ ਖੇੜਾ ਵੱਲੋਂ ਕੀਤਾ ਗਿਆ।ਇਸ ਮੌਕੇ ਬੱਚਿਆਂ ਨੇ ਸਮਾਰਟ ਐਲਈਡੀ ਰਾਹੀਂ ਪੜ੍ਹਾਈ ਸ਼ੁਰੂ ਹੋਣ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਸਰਪੰਚ ਮਨਜੋਤ ਖੇੜਾ ਨੇ ਆਪਣੇ ਸੰਬੋਧਨ ਵਿੱਚ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਆਧੁਨਿਕ ਤਕਨਾਲੋਜੀ ਦੇ ਸ਼ਾਮਲ ਹੋਣ ਨਾਲ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲੇਗਾ।ਇਸ ਦੌਰਾਨ ਸਕੂਲ ਸਟਾਫ ਵੱਲੋਂ ਸਕੂਲ ਨਾਲ ਸੰਬੰਧਿਤ ਕੁਝ ਮੰਗਾਂ ਵੀ ਰੱਖੀਆਂ ਗਈਆਂ, ਜਿਨ੍ਹਾਂ ਨੂੰ ਸਰਪੰਚ ਵੱਲੋਂ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਦੋਨਾਂ ਐਲਈਡੀ ਦੀ ਸੁਰੱਖਿਆ ਲਈ ਗ੍ਰਾਮ ਪੰਚਾਇਤ ਵੱਲੋਂ ਵਧੀਆ ਪੈਨਲ ਤਿਆਰ ਕਰਵਾ ਕੇ ਦੇਣ ਦਾ ਵੀ ਵਾਅਦਾ ਕੀਤਾ।ਹੈਡਮਾਸਟਰ ਦਰਸ਼ਨ ਲਾਲ ਅਤੇ ਸਮੂਹ ਸਕੂਲ ਸਟਾਫ ਨੇ ਪੰਜਾਬ ਸਰਕਾਰ ਅਤੇ ਗ੍ਰਾਮ ਪੰਚਾਇਤ ਦਾ ਧੰਨਵਾਦ ਕੀਤਾ।ਇਸ ਮੌਕੇ ਗ੍ਰਾਮ ਪੰਚਾਇਤ ਮੈਂਬਰ ਰਮਨ ਨਰੂਲਾ, ਸੈਂਡੀ ਅਸੀਜਾ, ਜੰਗੀਰ ਸਿੰਘ, ਅਮਰਜੀਤ ਕਟਵਾਲ, ਰਾਜਵੀਰ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ।