- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੇਸ਼ ਦੀ ਸੇਵਾ ਅਤੇ ਬਹਾਦਰੀ ਦੇ ਖੇਤਰ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਅਤੇ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੈਪਟਨ ਗੁਰਚਰਨ ਸਿੰਘ ਨੂੰ ‘ਪੰਜਾਬੀ ਜਾਗਰਣ’ ਅਖ਼ਬਾਰ ਵੱਲੋਂ ਕਰਵਾਏ ਜਾ ਰਹੇ ‘ਰਤਨ ਪੰਜਾਬ ਦੇ ਐਵਾਰਡ-2026’ ਨਾਲ ਸਨਮਾਨਿਤ ਕੀਤਾ ਜਾਵੇਗਾ।

ਬੰਪਲ ਭਠੇਜਾ, ਪੰਜਾਬੀ ਜਾਗਰਣ, ਜਲਾਲਾਬਾਦ : ਦੇਸ਼ ਦੀ ਸੇਵਾ ਅਤੇ ਬਹਾਦਰੀ ਦੇ ਖੇਤਰ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਅਤੇ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੈਪਟਨ ਗੁਰਚਰਨ ਸਿੰਘ ਨੂੰ ‘ਪੰਜਾਬੀ ਜਾਗਰਣ’ ਅਖ਼ਬਾਰ ਵੱਲੋਂ ਕਰਵਾਏ ਜਾ ਰਹੇ ‘ਰਤਨ ਪੰਜਾਬ ਦੇ ਐਵਾਰਡ-2026’ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਉਨ੍ਹਾਂ ਦੀ ਦੇਸ਼ ਪ੍ਰਤੀ ਸੇਵਾ, ਬਹਾਦਰੀ, ਫਰਜ਼ ਪ੍ਰਤੀ ਸਮਰਪਣ ਅਤੇ ਅਹਿਮ ਯੋਗਦਾਨ ਨੂੰ ਸਨਮਾਨ ਦਿੰਦਿਆਂ ਪ੍ਰਦਾਨ ਕੀਤਾ ਜਾ ਰਿਹਾ ਹੈ।
ਅਗਸਤ 2007 ਵਿੱਚ ਕਾਂਗੋ ਵਿਖੇ ਸੰਯੁਕਤ ਰਾਸ਼ਟਰ ਦੇ ਫੋਰਸ ਕਮਾਂਡਰ ਵੱਲੋਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤਾ ਗਿਆ। ਕੈਪਟਨ ਗੁਰਚਰਨ ਸਿੰਘ ਨੇ ਆਪਣੀ ਸੇਵਾ ਦੌਰਾਨ ਦੇਸ਼ ਦੀ ਸੁਰੱਖਿਆ ਅਤੇ ਰਾਸ਼ਟਰ ਸੇਵਾ ਪ੍ਰਤੀ ਸਮਰਪਣ ਦੀ ਮਿਸਾਲ ਪੇਸ਼ ਕੀਤੀ। ਉਨ੍ਹਾਂ ਦੀ ਬਹਾਦਰੀ ਅਤੇ ਸੇਵਾਵਾਂ ਨੂੰ ਮਾਨਤਾ ਦਿੰਦਿਆਂ 2003 ਵਿੱਚ ਤਤਕਾਲੀ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਵੱਲੋਂ ਸ਼ੌਰਿਆ ਚੱਕਰ ਨਾਲ ਕੀਤਾ ਗਿਆ ਸੀ ਸਨਮਾਨਿਤ। ਦੇਸ਼ ਲਈ ਆਪਣੀ ਡਿਊਟੀ ਨੂੰ ਤਰਜੀਹ ਦਿੰਦਿਆਂ ਨਿਭਾਈਆਂ ਸੇਵਾਵਾਂ ਉਨ੍ਹਾਂ ਦੇ ਜੀਵਨ ਦਾ ਮਹੱਤਵਪੂਰਨ ਅਧਿਆਇ ਹਨ।
ਬਹਾਦਰੀ ਤੇ ਦੇਸ਼ ਸੇਵਾ ਨੂੰ ਸਮਰਪਿਤ ਜੀਵਨ
ਕੈਪਟਨ ਗੁਰਚਰਨ ਸਿੰਘ ਦੀਆਂ ਦੇਸ਼ ਸੇਵਾ ਨਾਲ ਜੁੜੀਆਂ ਪੁਰਾਣੀਆਂ ਤਸਵੀਰਾਂ ਵੀ ਉਨ੍ਹਾਂ ਦੇ ਸੇਵਾ-ਕਾਲ ਦੇ ਯਾਦਗਾਰ ਪਲਾਂ ਦੀ ਗਵਾਹੀ ਭਰਦੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਉਨ੍ਹਾਂ ਦੀ ਵਰਦੀ ਵਾਲੀ ਸੇਵਾ, ਫੌਜੀ ਜੀਵਨ ਨਾਲ ਜੁੜੀਆਂ ਯਾਦਾਂ ਅਤੇ ਦੇਸ਼ ਪ੍ਰਤੀ ਸਮਰਪਣ ਦੀ ਝਲਕ ਦਿਖਾਈ ਦਿੰਦੀ ਹੈ। ਪੰਜਾਬੀ ਜਾਗਰਣ ਵੱਲੋਂ ਕਰਵਾਏ ਜਾ ਰਹੇ ‘ਰਤਨ ਪੰਜਾਬ ਦੇ ਐਵਾਰਡ-2026’ ਤਹਿਤ ਪੰਜਾਬ ਦੀਆਂ ਵੱਖ-ਵੱਖ ਖੇਤਰਾਂ ਵਿੱਚ ਉਲੇਖਣੀ ਸੇਵਾਵਾਂ ਅਤੇ ਯੋਗਦਾਨ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਕੈਪਟਨ ਗੁਰਚਰਨ ਸਿੰਘ ਨੂੰ ਵੀ ਉਨ੍ਹਾਂ ਦੀ ਦੇਸ਼ ਸੇਵਾ ਅਤੇ ਬਹਾਦਰੀ ਲਈ ਇਹ ਸਨਮਾਨ ਦਿੱਤਾ ਜਾਵੇਗਾ।