ਕਾਂਗਰਸ ਨੂੰ ਵੱਡਾ ਝਟਕਾ, ਕਈ ਪਿੰਡਾਂ ਦੇ ਸਰਪੰਚਾਂ ਤੇ ਸੈਂਕੜੇ ਪਰਿਵਾਰਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਕਾਂਗਰਸ ਨੂੰ ਵੱਡਾ ਝਟਕਾ, ਕਈ ਪਿੰਡਾਂ ਦੇ ਸਰਪੰਚਾਂ, ਸਾਬਕਾ ਸਰਪੰਚਾਂ, ਮੈਂਬਰਾਂ ਤੇ ਸੈਂਕੜੇ ਪਰਿਵਾਰਾਂ ਨੇ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਫੜਿਆ ਅਕਾਲੀ ਦਲ ਦਾ ਪੱਲਾ
Publish Date: Sat, 21 Nov 2026 03:39 PM (IST)
Updated Date: Sun, 22 Nov 2026 04:01 AM (IST)
ਬੰਪਲ ਬਠੇਜਾ/ਹੈਪੀ ਕਾਠਪਾਲ. ਪੰਜਾਬੀ ਜਾਗਰਣ, ਜਲਾਲਾਬਾਦ : ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਪਿੰਡ ਧਰਮੂ ਵਾਲਾ ਵਿਖੇ ਚੇਅਰਮੈਨ ਬਲਕਾਰ ਸਿੰਘ ਦੀ ਅਗਵਾਈ ਹੇਠ ਕਈ ਪਿੰਡਾਂ ਦੇ ਸਰਪੰਚਾਂ, ਸਾਬਕਾ ਸਰਪੰਚਾਂ, ਮੈਂਬਰਾਂ, ਨੰਬਰਦਾਰਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਕਈ ਪਿੰਡਾਂ ਦੇ ਸੈਂਕੜੇ ਪਰਿਵਾਰਾਂ ਨੇ ਵੀ ਅਕਾਲੀ ਦਲ ਨਾਲ ਜੁੜਨ ਦਾ ਫੈਸਲਾ ਕੀਤਾ। ਅਕਾਲੀ ਦਲ ’ਚ ਸ਼ਾਮਲ ਹੋਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਸਾਬਕਾ ਸਰਪੰਚ ਬਿਸ਼ੰਬਰ ਸਿੰਘ ਢਾਂਡੀ ਕਦੀਮ, ਸਰਪੰਚ ਪ੍ਰਤਾਪ ਸਿੰਘ ਪ੍ਰਭਾਤ ਸਿੰਘ ਵਾਲਾ, ਸਰਪੰਚ ਅਮਰੀਕ ਸਿੰਘ ਆਤੂ ਵਾਲਾ, ਸਰਪੰਚ ਸ਼ਮਿੰਦਰ ਸਿੰਘ ਪ੍ਰਭਾਤ ਸਿੰਘ ਵਾਲਾ ਹਿਠਾੜ, ਸਰਪੰਚ ਹੁਸ਼ਿਆਰ ਸਿੰਘ ਢਾਣੀ ਮਾਘ, ਸਾਬਕਾ ਸਰਪੰਚ ਲੱਧਾ ਸਿੰਘ ਸੰਤੋਖ ਸਿੰਘ ਵਾਲਾ, ਬਾਬਾ ਲੱਖਾ ਸਿੰਘ ਯੋਧਾ ਭੈਣੀ, ਸਾਬਕਾ ਬਲਾਕ ਮੈਂਬਰ ਬਕਸ਼ੀਸ਼ ਸਿੰਘ ਯੋਧਾ ਭੈਣੀ, ਸਰਪੰਚ ਸੋਮ ਸਿੰਘ ਢਾਣੀ ਅਮੀਰ ਸਿੰਘ, ਸਰਪੰਚ ਸੁਰਜੀਤ ਸਿੰਘ ਚੱਕ ਗਰੀਬਾਂ ਸਾਂਦੜ, ਬਲਵਿੰਦਰ ਬਰਾੜ ਨਾਨਕ ਨਗਰ ਅਤੇ ਸੁਭਾਸ਼ ਕਪੂਰ ਸਾਬਕਾ ਸਰਪੰਚ ਘੁਬਾਇਆ ਸਮੇਤ ਹੋਰ ਵਿਅਕਤੀ ਸ਼ਾਮਲ ਹਨ। ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਹਰ ਵਰਕਰ ਅਤੇ ਆਗੂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਮਰਥਨ ਪਾਰਟੀ ਦੀ ਮਜ਼ਬੂਤੀ ਦਾ ਪ੍ਰਤੀਕ ਹੈ। ਸਾਰੇ ਸਾਥੀਆਂ ਨੂੰ ਨਾਲ ਲੈ ਕੇ ਹਲਕੇ ਦੀ ਬਿਹਤਰੀ ਅਤੇ ਪੰਜਾਬ ਦੀ ਤਰੱਕੀ ਲਈ ਕੰਮ ਕੀਤਾ ਜਾਵੇਗਾ। ਇਸ ਤੋਂ ਬਾਅਦ ਰਮਿੰਦਰ ਸਿੰਘ ਆਵਲਾ ਪਿੰਡ ਫੱਤੂ ਵਾਲਾ ਵਿਖੇ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਸ. ਬੂਹੜ ਸਿੰਘ ਦੇ ਗ੍ਰਹਿ ਵਿਖੇ ਰੱਖੇ ਪ੍ਰੋਗਰਾਮ ਵਿੱਚ ਵੀ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਹਾਜ਼ਰ ਆਗੂਆਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਇਲਾਕੇ ਦੇ ਵੱਖ-ਵੱਖ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਮੋਹਤਬਰ ਵਿਅਕਤੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।