ਪਰਮਪਾਲ ਕੌਰ ਮਲੂਕਾ ਨੇ ਫਾਜ਼ਿਲਕਾ ’ਚ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਤੋਂ ਲਏ ਸੁਝਾਅ ਭਾਜਪਾ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਮੈਂਬਰ ਪਰਮਪਾਲ ਕੌਰ ਮਲੂਕਾ ਨੇ ਫਾਜ਼ਿਲਕਾ ਵਿੱਚ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਤੋਂ ਲਏ ਸੁਝਾਅ
Publish Date: Fri, 27 Nov 2026 05:29 PM (IST)
Updated Date: Sat, 28 Nov 2026 04:08 AM (IST)
-ਵੱਖ-ਵੱਖ ਸੰਸਥਾਵਾਂ ਤੇ ਨੁਮਾਇੰਦਿਆਂ ਨੇ ਮੰਗ ਪੱਤਰ ਸੌਂਪ ਕੇ ਚੋਣ ਮਨੋਰਥ ਪੱਤਰ ’ਚ ਮੰਗਾਂ ਸ਼ਾਮਲ ਕਰਨ ਦੀ ਕੀਤੀ ਅਪੀਲ ਰਮਨ ਕੁਮਾਰ, ਪੰਜਾਬੀ ਜਾਗਰਣ, ਫਾਜ਼ਿਲਕਾ : ਭਾਰਤੀ ਜਨਤਾ ਪਾਰਟੀ ਪੰਜਾਬ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਮੈਂਬਰ ਪਰਮਪਾਲ ਕੌਰ ਮਲੂਕਾ ਨੇ ਬੀਤੇ ਦਿਨੀਂ ਫਾਜ਼ਿਲਕਾ ਦਾ ਦੌਰਾ ਕਰਦਿਆਂ ਵੱਖ-ਵੱਖ ਸੰਸਥਾਵਾਂ, ਸੰਗਠਨਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਭਾਜਪਾ ਵੱਲੋਂ ਆਉਣ ਵਾਲੇ ਸਮੇਂ ਵਿੱਚ ਜਾਰੀ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ (ਮੈਨੀਫੈਸਟੋ) ਲਈ ਲੋਕਾਂ ਦੇ ਸੁਝਾਅ ਅਤੇ ਮੰਗਾਂ ਸੁਣੀਆਂ। ਇਹ ਮੀਟਿੰਗ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਪ੍ਰਧਾਨਗੀ ਹੇਠ ਫਾਜ਼ਿਲਕਾ ਵਿਖੇ ਭਾਜਪਾ ਕੌਂਸਲਰ ਅੰਕੁਸ਼ ਫੁਟੇਲਾ ਦੇ ਦਫ਼ਤਰ ਵਿੱਚ ਹੋਈ। ਇਸ ਮੌਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਰਜੀਤ ਕੁਮਾਰ ਜਿਆਣੀ, ਸੂਬਾ ਸਕੱਤਰ ਰੰਜਮ ਕਾਮਰਾ, ਆੜ੍ਹਤੀਆ ਸੈੱਲ ਦੇ ਸੂਬਾ ਕਨਵੀਨਰ ਗੋਲਡੀ ਸਚਦੇਵਾ, ਮੰਡਲ ਪ੍ਰਧਾਨ ਰਮੇਸ਼ ਕਟਾਰੀਆ, ਧਨਪਤ ਰਾਏ ਸਿਆਗ ਅਤੇ ਅਸ਼ੋਕ ਜੈਰਥ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਮੀਟਿੰਗ ਦੌਰਾਨ ਵੱਖ-ਵੱਖ ਸੰਸਥਾਵਾਂ ਅਤੇ ਸੰਗਠਨਾਂ ਦੇ ਨੁਮਾਇੰਦਿਆਂ ਨੇ ਆਪਣੇ ਵਰਗ ਨਾਲ ਸਬੰਧਤ ਸਮੱਸਿਆਵਾਂ, ਲੋੜਾਂ ਅਤੇ ਲੋਕ ਹਿੱਤ ਦੇ ਮੁੱਦੇ ਉਠਾਏ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪੇ ਤੇ ਅਪੀਲ ਕੀਤੀ ਕਿ ਇਨ੍ਹਾਂ ਸੁਝਾਵਾਂ ਤੇ ਮੰਗਾਂ ਨੂੰ ਪੰਜਾਬ ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਜਾਵੇ, ਤਾਂ ਜੋ ਸਮਾਜ ਦੇ ਹਰ ਵਰਗ ਦੀ ਆਵਾਜ਼ ਨੂੰ ਉਚਿਤ ਸਥਾਨ ਮਿਲ ਸਕੇ। ਪਰਮਪਾਲ ਕੌਰ ਮਲੂਕਾ ਨੇ ਸਾਰੇ ਨੁਮਾਇੰਦਿਆਂ ਦੇ ਸੁਝਾਅ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਪ੍ਰਾਪਤ ਮੰਗਾਂ ਅਤੇ ਸੁਝਾਵਾਂ ਨੂੰ ਚੋਣ ਮਨੋਰਥ ਪੱਤਰ ਕਮੇਟੀ ਦੇ ਸਾਹਮਣੇ ਰੱਖਿਆ ਜਾਵੇਗਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਸੁਰਜੀਤ ਜਿਆਣੀ ਅਤੇ ਸੂਬਾ ਸਕੱਤਰ ਰੰਜਮ ਕਾਮਰਾ ਨੇ ਕਿਹਾ ਕਿ ਭਾਜਪਾ ਦਾ ਉਦੇਸ਼ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਉਣਾ ਅਤੇ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਲੋਕ ਭਲਾਈ ਦੀਆਂ ਨੀਤੀਆਂ ਤਿਆਰ ਕਰਨਾ ਹੈ। ਲੋਕਾਂ ਤੋਂ ਸਿੱਧੇ ਸੁਝਾਅ ਲੈ ਕੇ ਚੋਣ ਮਨੋਰਥ ਪੱਤਰ ਤਿਆਰ ਕਰਨ ਦੀ ਇਹ ਪਹਿਲਕਦਮੀ ਪਾਰਟੀ ਦੀ ਜਨਹਿੱਤ ਅਤੇ ਲੋਕ ਭਾਗੀਦਾਰੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਰਾਣਾ ਰਿਜਿੰਦਰ ਜਮਾਲ, ਮੰਡਲ ਪ੍ਰਧਾਨ ਨਿਰਮਲਜੀਤ ਸਿੰਘ ਰਿਚੀ, ਰਾਜਕੁਮਾਰ ਖਟਨਾਵਲੀਆ, ਪ੍ਰਦੀਪ ਕੰਬੋਜ, ਰਾਮ ਰਤਨ, ਕੁਲਦੀਪ ਘਡੇਲਾ ਅਤੇ ਬਸੰਤ ਕੰਬੋਜ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।