ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਕੈਂਪ ਅੱਜ
ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ 14 ਫਰਵਰੀ ਨੂੰ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਲੱਗੇਗਾ ਕੈਂਪ:ਜਗਦੀਪ ਕੰਬੋਜ ਗੋਲਡੀ
Publish Date: Fri, 13 Feb 2026 03:28 PM (IST)
Updated Date: Fri, 13 Feb 2026 03:30 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਜਲਾਲਾਬਾਦ : ‘ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਅੱਜ ਕੈਂਪ ਲਗਾਇਆ ਜਾਵੇਗਾ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਜਲਾਲਾਬਾਦ ਸਿਵਲ ਹਸਪਤਾਲ ਵਿਖੇ ਕੈਂਪ ਸਵੇਰੇ 9.00 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਜੁਰਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫਤ ਕਾਨੂੰਨੀ ਸੇਵਾਵਾਂ, ਬੁਡਾਪਾ ਪੈਂਨਸਨ, ਸੀਨੀਅਰ ਸਿਟੀਜਨ ਕਾਰਡ, ਨੌਜਵਾਨਾਂ ਅਤੇ ਬਜੁਰਗਾਂ ਦੇ ਆਪਸੀ ਪਿਆਰ ਸਬੰਧੀ ਵਿਚਾਰ ਚਰਚਾ ਪੁਰਾਣੇ ਸਮਿਆਂ ਦੇ ਕੀਤੀਆ ਸਬੰਧੀ ਪ੍ਰਦਰਸ਼ਨੀ ਆਦਿ ਜਾਣਕਾਰੀ ਦੇਣ ਦੇ ਨਾਲ ਨਾਲ, ਸਿਹਤ ਵਿਭਾਗ ਵੱਲੋਂ ਵੱਖl-ਵੱਖ ਤਰ੍ਹਾਂ ਦੇ ਮੁਫਤ ਸਿਹਤ ਚੈਕਅੱਪ ਕੀਤੇ ਜਾਣਗੇ ਤੇ ਲੋੜੀਂਦੀਆਂ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਦੌਰਾਨ ਅੱਖਾਂ ਦਾ ਇਲਾਜ ਕਰਵਾਉਣ ਆਉਣ ਵਾਲੇ ਬਜੁਰਗਾਂ ਦੀ ਅਸੈਸਮੈਂਟ ਕਰਕੇ ਸਰਜਰੀਆਂ ਵੀ ਕਰਵਾਈਆਂ ਜਾਣਗੀਆਂ । ਉਨ੍ਹਾਂ ਨੇ ਜਿ਼ਲ੍ਹੇ ਦੇ ਬਜੁਰਗਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।