ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਕੈੰਪ 2 ਨੂੰ : ਏਡੀਸੀ
ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ 2 ਫਰਵਰੀ ਨੂੰ ਸਿਵਲ ਹਸਪਤਾਲ ਵਿਖੇ ਲੱਗੇਗਾ ਕੈਂਪ:ਵਧੀਕ ਡਿਪਟੀ ਕਮਿਸ਼ਨਰ
Publish Date: Fri, 30 Jan 2026 04:36 PM (IST)
Updated Date: Fri, 30 Jan 2026 04:37 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ,ਫਾਜ਼ਿਲਕਾ : ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਰਨਲ ਡਾ. ਮਨੰਦੀਪ ਕੌਰ ਨੇ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ‘ ਸਬੰਧੀ 2 ਫਰਵਰੀ ਨੂੰ ਸਿਵਲ ਹਸਪਤਾਲ ਵਿਖੇ ਲਗਾਏ ਜਾਣ ਵਾਲੇ ਕੈਂਪ ਸਬੰਧੀ ਜਾਣਕਾਰੀ ਦੇਣ ਮੌਕੇ ਕੀਤਾ। ਮੀਟਿੰਗ ਦੌਰਾਨ ਵਧੀਕ ਡਿਪਟੀ ਕਿਮ਼ਸਨਰ ਨੇ ਦੱਸਿਆ ਕਿ ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਬਜ਼ੁਰਗ ਨਾਗਰਿਕਾਂ ਨੂੰ ਸੁਖਾਵੇ ਮਾਹੋਲ ਵਿਚ ਵੱਖ-ਵੱਖ ਸੇਵਾਵਾਂ ਦੇਣ ਲਈ ਲੜੀਵਾਰ ਕੈਂਪ ਲਗਾਏ ਜਾ ਰਹੇ ਹਨ ਜਿਸ ਦੀ ਸ਼ੁਰੂਆਤ 2 ਫਰਵਰੀ ਨੂੰ ਸਿਵਲ ਹਸਪਤਾਲ ਫਾਜ਼ਿਲਕਾ ਤੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਕੈਂਪ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਹ ਕੈਂਪ ਬਾਕੀ ਹਲਕਿਆਂ ਵਿਚ ਵੀ ਲਗਾਏ ਜਾਣਗੇ। ਉਨ੍ਹਾਂ ਨੇ ਪੁਲਿਸ ਵਿਭਾਗ, ਸਿਹਤ ਵਿਭਾਗ, ਸੇਵਾ ਕੇਂਦਰ ਆਦਿ ਵਿਭਾਗਾਂ ਨੂੰ ਅਗਾਉਂ ਪ੍ਰਬੰਧ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਵੀਨ ਗੜਵਾਲ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਜੁਰਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫਤ ਕਾਨੂੰਨੀ ਸੇਵਾਵਾਂ, ਸਿਹਤ ਵਿਭਾਗ ਵੱਲੋਂ ਵੱਖ-ਵੱਖ ਤਰ੍ਹਾਂ ਦੇ ਮੁਫਤ ਸਿਹਤ ਚੈਕਅੱਪ ਕੀਤੇ ਜਾਣਗੇ ਤੇ ਲੋੜੀਂਦੀਆਂ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਦੌਰਾਨ ਅੱਖਾਂ ਦਾ ਇਲਾਜ ਕਰਵਾਉਣ ਆਉਣ ਵਾਲੇ ਬਜੁਰਗਾਂ ਦੀ ਅਸੈਸਮੈਂਟ ਕਰਕੇ ਸਮੇਂ ਅਨੁਸਾਰ ਸਰਜਰੀਆਂ ਵੀ ਕਰਵਾਈਆਂ ਜਾਣਗੀਆਂ ।ਇਸੇ ਤਰਾਂ ਸੀਨੀਅਰ ਸਿਟੀਜਨ ਕਾਰਡ, ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ। ਉਨ੍ਹਾਂ ਕਿਹਾ ਕਿ ਬਜੁਰਗ ਨਾਗਰਿਕਾਂ ਨੁੰ ਬੈਂਕਾਂ ਦੀਆਂ ਸਕੀਮਾਂ ਅਤੇ ਆਨਲਾਈਨ ਫਰਾਡ ਤੋਂ ਬਚਾਅ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।