ਤੇਜਿੰਦਰਪਾਲ ਸਿੰਘ ਖ਼ਾਲਸਾ, ਫ਼ਾਜ਼ਿਲਕਾ : ਖੇਤੀਬਾੜੀ ਵਿਭਾਗ ਫ਼ਾਜ਼ਿਲਕਾ ਦੇ ਬਲਾਕ ਅਫ਼ਸਰ ਡਾ. ਭੁਪਿੰਦਰ ਕੁਮਾਰ ਅਨੁਸਾਰ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਪਿੰਡ ਜੰਡਵਾਲਾ ਮੀਰਾ ਸਾਗਲਾ, ਕਰਨੀਖੇੜਾ ਅਤੇ ਪ੍ਰਭਾਤ ਸਿੰਘ ਵਾਲਾ ਵਿਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ। ਉਨਾਂ੍ਹ ਆਖਿਆ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ,ਜ਼ਮੀਨ ਅਤੇ ਮਨੁੱਖੀ ਸਿਹਤ ਤੇ ਮਾੜਾ ਪ੍ਰਭਾਵ ਪੈਂਦਾ ਹੈ ਹੁਣ ਸਾਧਨਾਂ ਦੀ ਵਰਤੋਂ ਕਰਕੇ ਪਰਾਲੀ ਦੀਆਂ ਗੰਢਾਂ ਬਣਾਈਆਂ ਜਾ ਸਕਦੀਆਂ ਹਨ ਅਤੇ ਬਾਕੀ ਰਹਿੰਦ ਖੁੂਹਦ ਨਾਲ ਮੱਲੜ ਪੈਦਾ ਹੁੰਦਾ ਹੈ ਜੋ ਕਿ ਜ਼ਮੀਨ ਲਈ ਅਤੇ ਫ਼ਸਲਾਂ ਲਈ ਬਹੁਤ ਲਾਹੇਵੰਦ ਹੁੰਦਾ ਹੈ।

ਕੈਂਪ ਦੌਰਾਨ ਏ.ਡੀ.ਓ ਗੁਰਵੀਰ ਸਿੰਘ ਅਤੇ ਬੀ ਟੀ ਐੱਮ ਡਾ. ਰਾਜਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਉਨਾਂ੍ਹ ਨੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਸੁਪਰ ਸੀਡਰ, ਹੈਪੀਸੀਡਰ, ਐੱਮ ਬੀ ਪਲੋਅ ਆਦਿ ਸੰਦਾਂ ਦੀ ਵਰਤੋਂ ਕਰਨ ਦੀ ਸਲਾਹ ਵੀ ਦਿੱਤੀ।

ਇਸ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖ, ਪੰਛੀ ਅਤੇ ਜਾਨਵਰ ਤੇ ਹੋਣ ਵਾਲੇ ਮਾੜੇ ਅਸਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਉਨਾਂ੍ਹ ਦੱਸਿਆ ਕਿ ਕਿਸਾਨਾਂ ਨੂੰ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਕਿਸਾਨਾਂ ਨੂੰ ਪਰਾਲੀ ਦੀ ਖੇਤ ਵਿੱਚ ਹੀ ਸਾਂਭ ਸੰਭਾਲ ਕਰਨ ਲਈ ਵੱਖ ਵੱਖ ਸੰਦਾਂ ਦੀ ਜਾਣਕਾਰੀ ਵੀ ਦਿੱਤੀ ਗਈ।

ਇਸ ਮੌਕੇ ਸਰਕਲ ਇੰਚਾਰਜ ਡਾ. ਸੁਖਦੀਪ ਸਿੰਘ ਨੇ ਨਰਮੇ ਦੀ ਫ਼ਸਲ ਉੱਪਰ ਬੀਮਾਰੀਆਂ ਅਤੇ ਕੀੜੇ ਮਕੋੜਿਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ।ਇਸ ਦੌਰਾਨ ਕਿਸਾਨਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।

ਇਸ ਮੌਕੇ ਏ.ਡੀ.ਓ ਡਾ. ਸ਼ੈਫਾਲੀ, ਏ.ਟੀ.ਐਮ ਜਸਪ੍ਰਰੀਤ ਸਿੰਘ ਤੇ ਸ੍ਰੀ ਕਮਲਪ੍ਰਰੀਤ ਅਤੇ ਏ ਐਸ ਆਈ ਸ੍ਰੀ ਦਿਆਲ ਚੰਦ ਤੋਂ ਇਲਾਵਾ ਕਿਸਾਨ ਵੀਰ ਹਾਜ਼ਰ ਸਨ।