ਜੇਲ੍ਹ ਵਾਰਡਨ ਦੇ ਪੇਪਰ ਪਾਸ ਨੌਜਵਾਨ ਜੁਆਇਨਿੰਗ ਲਈ ਹੋ ਰਹੇ ਖੱਜਲ-ਖੁਆਰ ਜੇਲ੍ਹ ਵਾਰਡਨ ਦੇ ਪੇਪਰ ਪਾਸ ਨੌਜਵਾਨ ਜੁਆਇਨਿੰਗ ਲਈ ਹੋ ਰਹੇ ਖੱਜਲ-ਖੁਆਰ
Publish Date: Mon, 19 Oct 2026 05:08 PM (IST)
Updated Date: Mon, 19 Oct 2026 05:09 PM (IST)
ਰਮਨ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਸਰਕਾਰ ਵੱਲੋਂ ਜੇਲ੍ਹ ਵਾਰਡਨ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਨੰਬਰ 07/2025/45 ਤਹਿਤ ਪੇਪਰ ਪਾਸ ਕਰਨ ਦੇ ਬਾਵਜੂਦ ਨਿਯੁਕਤੀ ਪੱਤਰ ਨਾ ਮਿਲਣ ਕਾਰਨ ਨੌਜਵਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਲੰਮੇ ਸਮੇਂ ਤੋਂ ਜੁਆਇਨਿੰਗ ਦੀ ਉਡੀਕ ਕਰ ਰਹੇ ਨੌਜਵਾਨਾਂ ਨੇ ਅੱਜ ਫਾਜ਼ਿਲਕਾ ਦੇ ਡੀਸੀ ਕੰਪਲੈਕਸ ਸਾਹਮਣੇ ਇਕੱਠੇ ਹੋ ਕੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀਐਸਐਸਐਸਬੀ) ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਭਰਤੀ ਪ੍ਰਕਿਰਿਆ ਤਹਿਤ ਪੇਪਰ ਪਾਸ ਕੀਤਾ ਹੋਇਆ ਹੈ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਅਜੇ ਤੱਕ ਜੁਆਇਨਿੰਗ ਨਹੀਂ ਦਿੱਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਨਿਯੁਕਤੀ ਦੀ ਉਡੀਕ ਕਰਨ ਕਾਰਨ ਉਨ੍ਹਾਂ ਨੂੰ ਆਰਥਿਕ ਅਤੇ ਮਾਨਸਿਕ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੌਜਵਾਨਾਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਭਰਤੀ ਬੋਰਡ ਤੋਂ ਮੰਗ ਕੀਤੀ ਕਿ ਭਰਤੀ ਪ੍ਰਕਿਰਿਆ ਨੂੰ ਜਲਦ ਪੂਰਾ ਕਰਦਿਆਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ ਅਤੇ ਜੁਆਇਨਿੰਗ ਕਰਵਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਮੰਗ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਉਹ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਰੋਸ ਪ੍ਰਦਰਸ਼ਨ ਦੌਰਾਨ ਬਸ਼ੰਭਰ ਲਾਲ, ਬਲਵਿੰਦਰ ਸਿੰਘ, ਸੰਦੀਪ ਭੱਟੀ, ਗੌਰਵ ਕੰਬੋਜ, ਰਾਕੇਸ਼ ਕੁਮਾਰ, ਅੰਕੁਸ਼ ਕੁਮਾਰ, ਮਹਿੰਗਾ ਰਾਮ ਸਮੇਤ ਹੋਰ ਨੌਜਵਾਨ ਹਾਜ਼ਰ ਸਨ।