ਨਸ਼ਾ ਕਰਨ ਵਾਲੇ 3 ਵਿਅਕਤੀਆਂ ’ਤੇ ਪਰਚਾ ਦਰਜ
ਚਿੱਟੇ ਦਾ ਨਸ਼ਾ ਕਰਨ ਵਾਲੇ 3 ਵਿਅਕਤੀਆਂ ਤੇ ਪਰਚਾ ਦਰਜ
Publish Date: Thu, 02 Apr 2026 04:17 PM (IST)
Updated Date: Fri, 03 Apr 2026 04:05 AM (IST)
ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਫਾਜ਼ਿਲਕਾ : ਥਾਣਾ ਸਦਰ ਫਾਜ਼ਿਲਕਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ 3 ਵਿਅਕਤੀਆਂ ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਬਾਧਾ ਸੇਮਨਾਲੇ ਦੇ ਨਜ਼ਦੀਕ ਮੌਜੂਦ ਸੀ ਤਾਂ ਝਾੜੀਆਂ ’ਚ ਬੈਠੇ ਕੁਝ ਵਿਅਕਤੀ ਦਿਖਾਈ ਦਿੱਤੇ। ਪੁਲਿਸ ਵੱਲੋਂ ਇਹਨਾਂ ਵਿਅਕਤੀਆਂ ਨੂੰ ਕਾਬੂ ਕਰ ਕੇ ਚੈਕਿੰਗ ਕੀਤੀ ਗਈ, ਜਿਨ੍ਹਾਂ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਗੰਜੀ ਗੁਲਾਬ ਸਿੰਘ ਵਾਲਾ (ਹਾਲ ਕੋਟਕਪੂਰਾ), ਗੁਰਪ੍ਰੀਤ ਸਿੰਘ ਪੁੱਤਰ ਭਜਨ ਸਿੰਘ ਅਤੇ ਸੇਵਕ ਸਿੰਘ ਪੁੱਤਰ ਰਾਜ ਸਿੰਘ ਵਾਸੀ ਪਿੰਡ ਮੋਜਮ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਇਹਨਾਂ ਕੋਲੋਂ 1 ਲਾਇਟਰ, ਸਿਲਵਰ ਪੰਨੀ ਤੇ 10 ਰੁਪਏ ਦਾ ਪਾਇਪ ਨੁਮਾ ਸੜਿਆ ਹੋਇਆ ਨੋਟ ਬਰਾਮਦ ਹੋਣ ਤੇ ਧਾਰਾ 27/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।